20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 17-05-2026

ਭਿੱਖੀਵਿੰਡ, 16 ਮਈ (ਬੌਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਦੱਸਣਯੋਗ ਹੈ ਕਿ ਬਾਰ੍ਹਵੀਂ ਕਲਾਸ ਦੀ ਮੈਡੀਕਲ ਗਰੁੱਪ ਦੀ ਲੜਕੀ ਮਹਿਕਦੀਪ ਕੌਰ ਨੇ 95 ਫੀਸਦੀ ਨੰਬਰ ਹਾਸਲ ਕੀਤੇ ਨਾਲ ਹੀ ਸੁਦੀਕਸ਼ਾ ਵੋਹਰਾ ਨੇ 95 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਇਸਦੇ ਨਾਲ ਹੀ ਪਹਿਲਾਂ ਮਹਿਕਪ੍ਰੀਤ ਕੌਰ ਨੇ 91 ਫ਼ੀਸਦੀ ਅਤੇ ਪ੍ਰਭ ਸਿਮਰਨ ਸਿੰਘ ਨੇ 91 ਫ਼ੀਸਦੀ ਨੰਬਰ ਹਾਸਲ ਕਰਕੇ ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ | ਇਸਦੇ ਨਾਲ ਹੀ ਕਮਰਸ ਗਰੁੱਪ ਵਿਚੋਂ ਦਲਜੀਤ ਕੌਰ ਨੇ 82 ਫੀਸਦੀ ਅਤੇ ਰੇਸ਼ਮ ਨੇ 81 ਫ਼ੀਸਦੀ ਹਾਸਲ ਕਰਕੇ ਪਹਿਲਾ ਤੇ ਦੂਸਰਾ ਸਥਾਨ ਹਾਸਿਲ ਕੀਤਾ | ਇਸਦੇ ਨਾਲ ਹੀ ਆਰਟਸ ਗਰੁੱਪ ਦੇ ਵਿਦਿਆਰਥੀ ਜਨਮਪ੍ਰੀਤ ਸਿੰਘ ਨੇ 81 ਫ਼ੀਸਦੀ ਨਾਲ ਹੀ ਅਰਸ਼ਦੀਪ ਸਿੰਘ ਨੇ 80 ਫੀਸਦੀ ਅਤੇ ਸਾਹਿਬਜੀਤ ਸਿੰਘ ਨੇ 76 ਫ਼ੀਸਦੀ ਨੰਬਰ ਲੈ ਕੇ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ | ਇਨਾਂ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਕੰਧਾਲ ਸਿੰਘ ਬਾਠ ਅਤੇ ਐੱਮ.ਡੀ. ਲਖਬੀਰ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਕੰਧਾਲ ਸਿੰਘ ਬਾਠ ਨੇ ਬੋਲਦੇ ਹੋਏ ਦੱਸਿਆ ਕਿ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਇੰਨੇ ਵਧੀਆ ਅੰਕ ਪ੍ਰਾਪਤ ਕੀਤੇ ਅਤੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਮੂਹ ਸਟਾਫ਼, ਬੱਚਿਆਂ ਦੇ ਮਾਤਾ ਪਿਤਾ ਅਤੇ ਪਿ੍ੰਸੀਪਲ ਸਰਦਾਰ ਸਿੰਘ ਬਾਠ ਅਤੇ ਐੱਮ. ਡੀ. ਲਖਬੀਰ ਕੌਰ ਮੌਜੂਦ ਸਨ |

ਪਿਛਲੀ ਖ਼ਬਰ ਖ਼ਾਦਾਂ ਦੀ ਸੁਚੱਜੀ ਵਰਤੋਂ ਤੇ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੀ ਜੈਸਮੀਨ ਨੂੰ ਕਰਨਬੀਰ ਸਿੰਘ ਬੁਰਜ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।