ਝਬਾਲ, 16 ਮਈ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖ਼ਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਅਤੇ ਮੱਕੀ ਦੀ ਬਿਜਾਈ ਸੰਬੰਧੀ ਕਿਸਾਨ ਗੋਸ਼ਟੀ ਬਲਾਕ ਗੰਡੀਵਿੰਡ ਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਲਗਾਈ | ਇਸ ਮੌਕੇ ਫਾਰਮ ਸਲਾਹਕਾਰ ਕੇਂਦਰ ਤਰਨ ਤਾਰਨ ਤੋਂ ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ, ਬਾਸਮਤੀ ਵਿਚ ਖ਼ਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ | ਇਸ ਕਿਸਾਨ ਗੋਸ਼ਟੀ ਵਿਚ ਬੀ.ਟੀ.ਐਮ. ਜਤਿਨ ਪਾਲ ਵਲੋਂ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਵੱਖ-ਵੱਖ ਕਿਸਾਨ ਲਾਹੇਵੰਦ ਸਕੀਮਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਕਿਸਾਨ ਗੋਸ਼ਟੀ ਵਿਚ ਮਨਪ੍ਰੀਤ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ ਵਲੋਂ ਕਿਸਾਨਾਂ ਨੂੰ ਆਪਣੀ ਫਾਰਮਰ ਆਈ.ਡੀ. ਬਣਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਵਿਚ ਕੋਈ ਮੁਸ਼ਕਿਲ ਨਾ ਆਵੇ ਅਤੇ ਮਿੱਟੀ ਦੇ ਸੈਂਪਲ ਇਕੱਠੇ ਕਰਨ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਖ਼ਾਦਾਂ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਨੂੰ ਸਿੱਧੀ ਬਿਜਾਈ ਹੇਠ ਆਪਣਾ ਰਕਬਾ ਵਧਾਉਣ ਦੀ ਅਪੀਲ ਕੀਤੀ ਗਈ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ ਸਿੱਧੀ ਬਿਜਾਈ ਉੱਪਰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਦੀ ਕਾਸ਼ਤ ਕਰਨ ਬਾਰੇ ਕਿਹਾ ਅਤੇ ਮੱਕੀ ਦੀ ਕਾਸ਼ਤ ਉਪਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ 17500 ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਟ੍ਰੇਨਿੰਗ ਵਿਚ ਸ਼ਾਮਿਲ ਹੋਏ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ | ਇਸ ਟ੍ਰੇਨਿੰਗ ਨੂੰ ਸਫ਼ਲ ਬਣਾਉਣ ਲਈ ਪ੍ਰਦੀਪ ਨੰਦਾ ਏ.ਐਸ.ਆਈ. ਅਤੇ ਵਿਜੈ ਸਿੰਘ ਅਤੇ ਵਰਿੰਦਰਬੀਰ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ ਨੇ ਅਹਿਮ ਯੋਗਦਾਨ ਪਾਇਆ | ਇਸ ਟ੍ਰੇਨਿੰਗ ਵਿਚ 100 ਤੋਂ ਵੱਧ ਆਗਾਹਵਧੂ ਕਿਸਾਨ ਨੇ ਭਾਗ ਲਿਆ |
ਖ਼ਾਦਾਂ ਦੀ ਸੁਚੱਜੀ ਵਰਤੋਂ ਤੇ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਗੋਸ਼ਟੀ ਕਰਵਾਈ <br/>
ਅਜੀਤ ਡੈਸਕ
17-05-2026