ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਸਕੂਲਾਂ ਦੇ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ ਟੀਮ ਦਸਤੂਰ ਇ ਦਸਤਾਰ ਲਹਿਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਸਰਹੰਦ ਫਤਿਹ ਦਿਵਸ ਨੂੰ ਸਮਰਪਿਤ ਬਾਬਾ ਲੱਖਾ ਸਿੰਘ ਕੋਟੇ ਵਾਲੇ, ਸਿੱਖ ਪ੍ਰਚਾਰਕ ਭਾਈ ਗੁਰਦੀਪ ਸਿੰਘ ਮੁੰਡਾ ਪਿੰਡ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਮਿਤੀ 18 ਮਈ ਦਿਨ ਸੋਮਵਾਰ ਨੂੰ ਸਵੇਰੇ 8:45 ਤੋਂ 12:30 ਤੱਕ ਗੁਰੂ ਨਾਨਕ ਸਾਹਿਬ ਜੀ ਦੇ ਪਿਤਾ ਪੁਰਖੀ ਨਗਰ ਅਤੇ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਨਗਰ ਡੇਹਰਾ ਸਾਹਿਬ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ, ਪੇਂਟਿੰਗ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਕਰਵਾਏ ਜਾ ਰਹੇ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ਨਿਯੁਕਤ ਕੀਤੇ ਗਏ ਬਾਬਾ ਕੁਲਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਮੁੰਡਾ ਪਿੰਡ ਸਿੱਖ ਪ੍ਰਚਾਰਕ, ਮੈਨੇਜਰ ਭਾਈ ਨਿਰਮਲ ਸਿੰਘ ਅਤੇ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਦਸਤਾਰ, ਦੁਮਾਲਾ ਮੁਕਾਬਲੇ ਵਿਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ, ਪੇਂਟਿੰਗ ਮੁਕਾਬਲੇ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਵਿਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਦਸਤਾਰ, ਦੁਮਾਲਾ ਅਤੇ ਪੇਂਟਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚੇ ਦਸਤਾਰ, ਦੁਮਾਲਾ, ਬਾਜ, ਪਿੰਨ, ਸ਼ੀਸ਼ਾ, ਏ ਫੋਰ ਸ਼ੀਟ, ਰੰਗ, ਜਮੈਟਰੀ ਬਾਕਸ, ਫੁੱਟਾ ਅਤੇ ਹੋਰ ਲੋੜੀਂਦਾ ਸਾਮਾਨ ਆਪਣਾ ਲੈ ਕੇ ਆਉਣਗੇ | ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜ਼ਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਸਕੂਲਾਂ ਦੇ ਪ੍ਰਬੰਧਕ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ 18 ਮਈ ਨੂੰ ਨਿਯਤ ਸਮੇਂ ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਬੇਨਤੀ ਕੀਤੀ | ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਗ੍ਰੰਥੀ ਭਾਈ ਜਰਨੈਲ ਸਿੰਘ, ਜਥੇਦਾਰ ਪਿਆਰਾ ਸਿੰਘ, ਭਾਈ ਸੁਖਜੀਤ ਸਿੰਘ, ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਤਰਸੇਮ ਸਿੰਘ ਲੁਹਾਰ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਜੇ.ਈ., ਭਾਈ ਜਗਬੀਰ ਸਿੰਘ ਪ੍ਰਧਾਨ ਮਹਿਤਾ ਕਾਲੂ ਸੇਵਾ ਸੁਸਾਇਟੀ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਤੇ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ ਆਦਿ ਹਾਜ਼ਰ ਸਨ |