ਪੱਟੀ, 16 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸਨ ਕੀਤਾ | ਸਕੂਲ ਦੇ ਵਿਦਿਆਰਥੀ ਅਕਸ਼ਗੁਰਨੈਣ ਸਿੰਘ ਨੇ 88.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰੀਤਿਕਾ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਤਮੰਨਾ ਨੇ 85.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਸ਼ੁਭੀ ਭਾਰਦਵਾਜ ਨੇ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਜੀਵਨ ਵਿੱਚ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਕਿਹਾ ਕਿ ਮਿਹਨਤੀ ਸਟਾਫ਼ ਸਦਕਾ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੋਨੀਆ ਸ਼ਰਮਾ, ਵਾਈਸ ਪਿ੍ੰਸੀਪਲ ਸ੍ਰੀਮਤੀ ਨਰਿੰਦਰ ਕੌਰ, ਰਣਜੀਤ ਕੌਰ, ਰਜਵੰਤ ਕੌਰ, ਅਰਵਿੰਦ ਕੁਮਾਰ ਤੇ ਵਿਦਿਆਰਥੀ ਹਾਜ਼ਰ ਸਨ |