20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਵਿਦਿਆਰਥੀਆਂ ਲਈ ਮਨੋਰੰਜਨ ਕਾਰਨੀਵਾਲ ਕਰਵਾਇਆ <br/>

ਅਜੀਤ ਡੈਸਕ 17-05-2026
ਸਰਹਾਲੀ ਕਲਾਂ, 16 ਮਈ (ਅਜੈ ਸਿੰਘ ਹੁੰਦਲ)-ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਵਿਦਿਆਰਥੀਆਂ ਲਈ ਮੰਨੋਰੰਜਨ ਕਾਰਨੀਵਾਲ ਕਰਵਾਇਆ ਗਿਆ | ਨਰਸਰੀ ਤੋਂ ਛੇਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ | ਸਕੂਲ ਕੈਂਪਸ ਨੂੰ ਸੁੰਦਰ ਸਜਾਵਟ, ਆਕਰਸ਼ਕ ਤਰੀਕੇ ਅਤੇ ਖੁਸ਼ਗਵਾਰ ਮਾਹੌਲ ਨਾਲ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ, ਜਿਸ ਨਾਲ ਬੱਚਿਆਂ ਵਿਚ ਬੇਹੱਦ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ | ਕਾਰਨੀਵਲ ਵਿਚ ਬੱਚਿਆਂ ਲਈ ਵੱਖ-ਵੱਖ ਮੰਨੋਰੰਜਕ ਰਾਈਡਾਂ, ਰੁਚੀ ਭਰਪੂਰ ਖੇਡਾਂ, ਮਸਤੀ ਭਰੀਆਂ ਗਤੀਵਿਧੀਆਂ ਦੇ ਨਾਲ-ਨਾਲ ਵਾਟਰ ਪਾਰਕ ਦੀ ਵਿਸ਼ੇਸ਼ ਵਿਵਸਥਾ ਵੀ ਕੀਤੀ ਗਈ ਸੀ | ਬੱਚਿਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੁਸ਼ੀ ਨਾਲ ਹਰ ਗਤੀਵਿਧੀ ਵਿਚ ਭਾਗ ਲਿਆ ਅਤੇ ਦਿਨ ਦਾ ਭਰਪੂਰ ਆਨੰਦ ਮਾਣਿਆ | ਖਾਣ-ਪੀਣ ਦੇ ਸਮਾਨ ਨੇ ਵੀ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ, ਜਿੱਥੇ ਬੱਚਿਆਂ ਨੇ ਭੋਜਨ ਦਾ ਲੁਤਫ਼ ਉਠਾਇਆ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਸ੍ਰੀਮਤੀ ਦੀਪਿਕਾ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ | ਪੜ੍ਹਾਈ ਦੇ ਨਾਲ-ਨਾਲ ਮੰਨੋਰੰਜਨ ਅਤੇ ਰਚਨਾਤਮਕ ਗਤੀਵਿਧੀਆਂ ਬੱਚਿਆਂ ਵਿਚ ਨਵੀਂ ਊਰਜਾ ਅਤੇ ਆਤਮਵਿਸ਼ਵਾਸ ਪੈਦਾ ਕਰਦੀਆਂ ਹਨ | ਉਨ੍ਹਾਂ ਨੇ ਸਮੂਹ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕਾਰਨੀਵਲ ਬਹੁਤ ਹੀ ਸਫ਼ਲ ਅਤੇ ਯਾਦਗਾਰ ਬਣਿਆ | ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਵਲੋਂ ਬੱਚਿਆਂ ਦੀ ਸੁਰੱਖਿਆ, ਸਫ਼ਾਈ ਤੇ ਸੁਵਿਧਾ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ | ਪੂਰੇ ਸਮਾਗਮ ਦੌਰਾਨ ਅਨੁਸ਼ਾਸਨ ਅਤੇ ਪ੍ਰਬੰਧ ਬਹੁਤ ਹੀ ਸ਼ਾਨਦਾਰ ਰਹੇ |

ਪਿਛਲੀ ਖ਼ਬਰ ਸਵ. ਸੋਨੀਆ ਮਲਹੋਤਰਾ ਦੀ ਪਹਿਲੀ ਬਰਸੀ ਮਨਾਈ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸਕੂਲ ਤੇ ਮਾਪਿਆਂ ਦਾ ਨਾਂਅ ਚਮਕਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।