20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਵ. ਸੋਨੀਆ ਮਲਹੋਤਰਾ ਦੀ ਪਹਿਲੀ ਬਰਸੀ ਮਨਾਈ

ਅਜੀਤ ਡੈਸਕ 17-05-2026
ਭਿੱਖੀਵਿੰਡ, 16 ਮਈ (ਬੌਬੀ)-ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਸਵ: ਮੈਡਮ ਸੋਨੀਆ ਮਲਹੋਤਰਾ ਦੀ ਪਹਿਲੀ ਬਰਸੀ ਮਨਾਈ ਗਈ | ਉਹ 12 ਮਈ 2025 ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਗੁਰੂਕੁਲ ਸੰਸਥਾ ਇਲਾਕੇ ਭਰ ਦੀਆਂ ਮੋਹਰੀ ਸੰਸਥਾਵਾਂ ਵਿਚੋਂ ਇਕ ਹੈ | ਸਕੂਲ ਵਿਚ ਉਨ੍ਹਾਂ ਦੀ ਯਾਦ ਨੂੰ ਮੁੱਖ ਰੱਖਦੇ ਹੋਏ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਵਾਏ ਗਏ | ਭੋਗ ਤੋਂ ਬਾਅਦ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਸਕੂਲ ਦੇ ਚੇਅ. ਦਲਜੀਤ ਮਲਹੋਤਰਾ ਅਤੇ ਪਿ੍ੰਸੀਪਲ ਮਿਸਟਰ ਲੁਕੇਸ ਮਲਹੋਤਰਾ ਵਲੋਂ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ | ਕੀਰਤਨ ਕਰਨ ਵਾਲੇ ਬੱਚਿਆਂ ਦਾ ਵੀ ਸਿਰੋਪਿਆਂ ਨਾਲ ਸਨਮਾਨ ਕੀਤਾ ਗਿਆ | ਇਸ ਸਮੇਂ ਸਕੂਲ ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਕੋਆਰਡੀਨੇਟਰ ਹਰਮਨਪ੍ਰੀਤ ਕੌਰ ਅਤੇ ਇੰਦਰਜੀਤ ਕੌਰ, ਅਧਿਆਪਕ ਗੁਰਚਰਨ ਸਿੰਘ, ਅਮਨਦੀਪ ਸਿੰਘ, ਹਰਨੰਦ ਸਿੰਘ, ਨਿਸ਼ਾਨ ਸਿੰਘ, ਸਾਹਿਲ ਕੁਮਾਰ, ਦਿਲਜੀਤ ਸਿੰਘ, ਬਿਕਰਮਜੀਤ ਸਿੰਘ, ਕਿਰਨਜੀਤ ਕੌਰ, ਗੁਰਜੀਤ ਕੌਰ, ਨਵਦੀਪ ਕੌਰ, ਕਾਜਲ ਧਵਨ, ਰਜਵੰਤ ਕੌਰ, ਕਿਰਨ ਕੌਰ, ਅਰੁਣਪ੍ਰੀਤ ਕੌਰ, ਰਮਨਦੀਪ ਕੌਰ, ਦਿਵਿਆ ਸਰੀਨ, ਕੋਮਲਪ੍ਰੀਤ ਕੌਰ, ਨਿਰਮਲ ਕੌਰ, ਕੰਵਲਜੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ, ਨਵਜੋਤ ਮਲਹੋਤਰਾ, ਕੋਮਲ ਕੱਕੜ, ਪਰਮਿੰਦਰ ਕੌਰ, ਸੰਦੀਪ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ, ਰੇਨੂੰ, ਪਿ੍ਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਵਿਦਿਆਰਥੀਆਂ ਲਈ ਮਨੋਰੰਜਨ ਕਾਰਨੀਵਾਲ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।