29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

ਅਜੀਤ ਡੈਸਕ 23-05-2026
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੱਤਾ ਫੈਕਟਰੀ ਝਬਾਲ ਨਜ਼ਦੀਕ ਗਸ਼ਤ ਦੌਰਾਨ ਅਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਟੇਡੀਅਮ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਆ ਚੋਹਲਾ ਸਾਹਿਬ ਦੇ ਐੱਸ. ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਰਾਹਲ-ਚਾਹਲ ਤੋਂ ਖਾਰਾ ਨਜ਼ਦੀਕ ਗਸ਼ਤ ਦੌਰਾਨ ਬਲਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਸੁਖਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਅਨ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 2100 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਮਾਛੀਕੇ ਨਜ਼ਦੀਕ ਤੋਂ ਹਰਪਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਰੱਤੋਕੇ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 20 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ. ਆਈ. ਸਵਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੱਜਪਾਲ ਸਿੰਘ ਉਰਫ ਜੱਜ ਪੁੱਤਰ ਗੁਰਚਰਨ ਸਿੰਘ ਵਾਸੀ ਦਾਸੂਵਾਲ, ਜਸਪ੍ਰੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਵਰਾਣਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀਸਮੇਤ ਗਸ਼ਤ ਦੌਰਾਨ ਬੈਕਸਾਈਡ ਸਰਕਾਰੀ ਹਾਈ ਸਕੂਲ ਨੌਸ਼ਹਿਰਾ ਪੰਨੂੰਆਂ ਤੋਂ ਗੁਰਦੇਵ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜੌੜਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਚੰਗਾ ਸਾਹਿਤ ਸਭਿਆਚਾਰ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ-ਪਿ੍ੰ: ਸਾਹਨੀ ਅਗਲੀ ਖ਼ਬਰ 9 ਲੱਖ 60 ਹਜ਼ਾਰ ਦੀ ਠੱਗੀ ਮਾਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।