29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 23-05-2026
ਝਬਾਲ, 22 ਮਈ (ਸਰਬਜੀਤ ਸਿੰਘ)-ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸਲਾਨਾ ਦੋ ਦਿਨਾਂ ਜੋੜ ਮੇਲਾ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਗੱਗੋਬੂਹਾ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ | ਉਪਰੰਤ ਬਾਅਦ ਦੋਵੇਂ ਦਿਨ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਪੰਥ ਦੇ ਪ੍ਰਸਿੱਧ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਸਮੂਹ ਪਹੁੰਚੇ ਜਥਿਆਂ ਅਤੇ ਧਾਰਮਿਕ ਆਗੂਆਂ ਸੰਤਾਂ, ਮਹਾਂਪੁਰਸ਼ਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਜੋੜ ਮੇਲੇ ਦੀ ਸਮਾਪਤੀ ਉਪਰੰਤ ਦੂਜੇ ਦਿਨ ਸ਼ਾਮਾਂ ਨੂੰ ਕਬੱਡੀ ਟੀਮਾਂ ਵਿਚਕਾਰ ਕਬੱਡੀ ਦੇ ਮੈਚ ਕਰਾਏ ਗਏ ਅਤੇ ਜੇਤੂ ਟੀਮ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨੌਜਵਾਨ ਆਗੂ ਅਤੇ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਗੱਗੋਬੂਹਾ ਨੇ ਆਖਿਆ ਕੇ ਸਮੂਹ ਸੰਗਤਾਂ ਨੂੰ ਇਹੋ ਜਿਹੇ ਪਵਿੱਤਰ ਦਿਹਾੜੇ ਰਲ ਮਿਲ ਕੇ ਆਪਸੀ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ 'ਤੇ ਹੋਰ ਵੀ ਵੱਖ-ਵੱਖ ਆਗੂ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਪ੍ਰਧਾਨ ਬਲਬੀਰ ਸਿੰਘ, ਸਰਪੰਚ ਸਾਧਾ ਸਿੰਘ ਗੱਗੋਬੂਹਾ, ਗੁਰਵੰਤ ਸਿੰਘ, ਜਗਜੀਤ ਸਿੰਘ ਫ਼ੌਜੀ, ਹਰਜਿੰਦਰ ਸਿੰਘ, ਰੇਸ਼ਮ ਸਿੰਘ ਹਾਜ਼ਰ ਸਨ | ਮੇਲੇ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਪਰਮਜੀਤ ਸਿੰਘ ਗੱਗੋਬੂਹਾ ਨੇ ਕੀਤਾ |
ਪਿਛਲੀ ਖ਼ਬਰ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸੰਬੰਧੀ ਕੀਤਾ ਜਾਗਰੂਕ <... ਅਗਲੀ ਖ਼ਬਰ ਬੈਂਕਾਂ ਅਤੇ ਏ. ਟੀ. ਐੱਮ. ਮਸ਼ੀਨਾਂ ਵਿਚੋਂ ਲੋਕਾਂ ਨੂੰ ਨਹੀਂ ਮਿਲ ਰਹੀ ਨਕਦੀ, ਲੋਕ ਹੋ ਰਹੇ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।