28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਤਹਿਸੀਲਦਾਰ ਰਾਜੇਸ਼ ਕੁਮਾਰ ਨੇ ਪੱਟੀ ਤਹਿਸੀਲ ਦਫ਼ਤਰ ਵਿਖੇ ਚਾਰਜ ਸੰਭਾਲਿਆ <br/>

ਅਜੀਤ ਡੈਸਕ 23-05-2026
ਪੱਟੀ, 22 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਜਾਰੀ ਤਬਾਦਲਾ ਹੁਕਮਾਂ ਤਹਿਤ ਅੰਮਿ੍ਤਸਰ ਤੋਂ ਬਦਲ ਕੇ ਆਏ ਤਹਿਸੀਲਦਾਰ ਰਾਜੇਸ਼ ਕੁਮਾਰ ਨੇ ਪੱਟੀ ਤਹਿਸੀਲ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਤਹਿਸੀਲ ਦਫ਼ਤਰ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਤਹਿਸੀਲਦਾਰ ਰਾਜੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਨੂੰ ਰੈਵਨਿਊ ਵਿਭਾਗ ਨਾਲ ਸੰਬੰਧਿਤ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦਫ਼ਤਰ ਵਿਚ ਆਉਣ ਵਾਲੇ ਹਰ ਵਿਅਕਤੀ ਨਾਲ ਸਨਮਾਨਪੂਰਵਕ ਵਿਵਹਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਮੀਨੀ ਇੰਤਕਾਲ, ਰਜਿਸਟਰੀਆਂ, ਫ਼ਰਦਾਂ, ਮਿਊਟੇਸ਼ਨ ਤੇ ਹੋਰ ਰੈਵਨਿਊ ਕਾਰਜ ਨਿਰਧਾਰਤ ਸਮੇਂ ਅੰਦਰ ਨਿਪਟਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ | ਇਸ ਤੋਂ ਇਲਾਵਾ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਣ ਕੇ ਹੱਲ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣ ਪੈਣ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਦਫ਼ਤਰ ਵਿਚ ਪਾਰਦਰਸ਼ੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਭਿ੍ਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦਫ਼ਤਰ ਦੇ ਸਮੂਹ ਸਟਾਫ਼ ਨੂੰ ਵੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ




ਪਿਛਲੀ ਖ਼ਬਰ ਜ਼ਮੀਨ ਦੀ ਵੰਡ ਨੂੰ ਲੈ ਕੇ ਵਿਅਕਤੀ ਨੂੰ ਮਾਰੀਆਂ ਗੰਭੀਰ ਸੱਟਾਂ ਅਗਲੀ ਖ਼ਬਰ ਐੱਸ. ਜੀ. ਏ. ਡੀ. ਸਰਕਾਰੀ ਕਾਲਜ ਤਰਨ ਤਾਰਨ 'ਚ ਦਾਖ਼ਲਾ ਪ੍ਰਕਿਰਿਆ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।