28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਮੀਨ ਦੀ ਵੰਡ ਨੂੰ ਲੈ ਕੇ ਵਿਅਕਤੀ ਨੂੰ ਮਾਰੀਆਂ ਗੰਭੀਰ ਸੱਟਾਂ

ਅਜੀਤ ਡੈਸਕ 23-05-2026
ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਜ਼ਮੀਨ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਝਬਾਲ ਵਿਖੇ ਪ੍ਰਗਟ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪੰਡੋਰੀ ਰਹਿਮਾਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਮਈ ਨੂੰ ਉਹ ਆਪਣੀ ਮੋਟਰ 'ਤੇ ਪੱਠਿਆਂ ਨੂੰ ਪਾਣੀ ਲਗਾ ਕੇ ਰੁੱਖਾਂ ਹੇਠ ਲੰਮੇ ਪਿਆ ਸੀ ਤਾਂ ਮੇਰਾ ਵੱਡਾ ਭਰਾ ਹਰਭਜਨ ਸਿੰਘ ਪੁੱਤਰ ਸੂਬਾ ਸਿੰਘ, ਰਣਜੀਤ ਸਿੰਘ ਪੁੱਤਰ ਹਰਭਜਨ ਸਿੰਘ, ਪ੍ਰਭਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਅਨ ਪੰਡੋਰੀ ਰਹਿਮਾਣਾ ਉਥੇ ਆਏ ਅਤੇ ਕਿਹਾ ਕਿ ਫੜ ਲਓ ਇਸ ਨੂੰ ਅੱਜ ਇਸ ਨੂੰ ਜ਼ਮੀਨ ਨਾ ਛੱਡਣ ਦਾ ਮਜਾ ਚਿਖਾ ਦਿਓ | ਇਨ੍ਹਾਂ ਨੇ ਮਾਰੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ | ਜਾਂਚ ਅਧਿਕਾਰੀ ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਤਹਿਸੀਲਦਾਰ ਰਾਜੇਸ਼ ਕੁਮਾਰ ਨੇ ਪੱਟੀ ਤਹਿਸੀਲ ਦਫ਼ਤਰ ਵਿਖੇ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।