28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੌਰਵਦੀਪ ਸਿੰਘ ਵਲਟੋਹਾ ਦੇ ਭਿੱਖੀਵਿੰਡ ਚੋਣਾਂ ਲਈ ਪੂਰੀ ਤਰ੍ਹਾਂ ਸਰਗਰਮ ਹੋਣ ਨਾਲ ਚੋਣਾਂ ਰੌਚਕ ਬਣੀਆਂ <br/>

ਅਜੀਤ ਡੈਸਕ 23-05-2026
ਭਿੱਖੀਵਿੰਡ, 22 ਮਈ (ਬੌਬੀ)-ਗੌਰਵਦੀਪ ਸਿੰਘ ਵਲਟੋਹਾ ਵਲੋਂ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਅਤੇ ਦੁਕਾਨਾਂ 'ਤੇ ਜਾ ਕੇ ਵੋਟਰਾਂ ਨਾਲ ਸੰਪਰਕ ਬਣਾਉਣ ਨਾਲ ਭਿੱਖੀਵਿੰਡ ਨਗਰ ਪੰਚਾਇਤ ਦੀਆਂ ਚੋਣਾਂ ਰੌਚਕ ਬਣ ਗਈਆਂ ਹਨ | ਭਾਵੇਂਕਿ ਬੀਤੀ ਸ਼ਾਮ ਕੁਝ ਸ਼ਰਾਰਤੀ ਅਨਸ਼ਰਾਂ ਵਲੋਂ ਗੌਰਵਦੀਪ ਸਿੰਘ ਵਲਟੋਹਾ ਦੇ ਘਰ-ਘਰ ਜਾ ਕੇ ਸਰਬਜੀਤ ਸਿੰਘ ਲਈ ਵੋਟਾਂ ਮੰਗਣ ਤੇ ਮਾਹੌਲ ਨੂੰ ਖ਼ਰਾਬ ਕਰਨ ਲਈ ਕੁਝ ਸ਼ਰਾਰਤਾਂ ਕੀਤੀਆਂ ਗਈਆਂ ਪਰ ਪੁਲਿਸ ਪ੍ਰਸ਼ਾਸਨ ਵਲੋਂ ਸਥਿਤੀ ਨੂੰ ਵਿਗੜਨ ਤੋਂ ਬਚਾ ਲਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਦੀ ਚੜਤ ਨੂੰ ਵੇਖ ਕੇ ਵਿਰੋਧੀਆਂ ਦੇ ਪਸੀਨੇ ਛੁੱਟੇ ਪਏ ਹਨ ਅਤੇ ਉਹ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਸ਼ਰਾਰਤਾਂ ਕਰ ਰਹੇ ਹਨ | ਪਰ ਭਿੱਖੀਵਿੰਡ ਦੇ ਸੂਝਵਾਨ ਵੋਟਰ ਇਸ ਗੱਲ ਨੂੰ ਪੂਰੀ ਤਰ੍ਹਾਂ ਸਮਝਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦਾ ਮਨ ਬਣਾਈ ਬੈਠੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਅੱਡਾ ਭਿੱਖੀਵਿੰਡ ਦਾ ਜੋ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਸਮੇਂ ਹੀ ਹੋਇਆ ਹੈ, ਅਤੇ ਅਕਾਲੀ ਦਲ ਦੇ ਸਾਰੇ ਉਮੀਦਵਾਰ ਹੀ ਲੋਕਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਭਿੱਖੀਵਿੰਡ ਵਿਚ ਸਾਰੀਆਂ ਗਲੀਆਂ ਇੰਟਰਲਾਕ ਟਾਈਲਾਂ ਲਗਾ ਕੇ ਪੱਕੀਆਂ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੀਆਂ ਗਈਆਂ ਅਤੇ ਅੱਡੇ ਦੀਆਂ ਸੜਕਾਂ 'ਤੇ ਕਰੋੜਾਂ ਰੁਪਏ ਲਗਾ ਕੇ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ | ਉਨ੍ਹਾਂ ਕਿਹਾ ਕਿ ਅਕਾਲੀ ਦਲ ਤੋਂ ਬਾਅਦ ਆਈ ਕਾਂਗਰਸ ਪਾਰਟੀ ਤੇ ਫਿਰ ਆਮ ਆਦਮੀ ਪਾਰਟੀ ਵਲੋਂ ਵੀ ਭਿੱਖੀਵਿੰਡ ਲਈ ਕੋਈ ਕੰਮ ਨਹੀਂ ਕੀਤਾ ਗਿਆ ਹੁਣ ਆਪਣੀ ਹਾਰ ਨੂੰ ਸਪੱਸ਼ਟ ਵੇਖਦੇ ਹੋਏ ਵਿਰੋਧੀ ਕੋਝੀਆਂ ਹਰਕਤਾਂ 'ਤੇ ਉੱਤਰ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ, ਕੌਂਸਲਰ ਅਮਰਜੀਤ ਸਿੰਘ ਢਿੱਲੋ, ਸਾਬਕਾ ਪ੍ਰਧਾਨ ਨਗਰ ਪੰਚਾਇਤ ਵੀ ਭਿੱਖੀਵਿੰਡ ਸਮੇਤ ਵੱਡੀ ਗਿਣਤੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਦਾ ਵਿਦਿਆਰਥੀ ਹਰਨੂਰ ਸਿੰਘ ਅੰਮਿ੍ਤਸਰ ਗਰੁੱਪ ਆਫ਼ ਕਾਲਜ ਵਲੋਂ ਸਨਮਾਨਿਤ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।