28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰੂ ਅਮਰਦਾਸ ਸਕੂਲ ਦਾ ਵਿਦਿਆਰਥੀ ਹਰਨੂਰ ਸਿੰਘ ਅੰਮਿ੍ਤਸਰ ਗਰੁੱਪ ਆਫ਼ ਕਾਲਜ ਵਲੋਂ ਸਨਮਾਨਿਤ <br/>

ਅਜੀਤ ਡੈਸਕ 23-05-2026
ਗੋਇੰਦਵਾਲ ਸਾਹਿਬ, 22 ਮਈ (ਸਕੱਤਰ ਸਿੰਘ ਅਟਵਾਲ)-ਅੰਮਿ੍ਤਸਰ ਗਰੁੱਪ ਆਫ਼ ਕਾਲਜ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਜ਼ਿਲ੍ਹੇ ਵਿਚੋਂ ਟੋਪ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਇਕ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰਨੂਰ ਸਿੰਘ ਪੁੱਤਰ ਸੁਲੱਖਣ ਸਿੰਘ ਪਿੰਡ ਧੂੰਦਾ ਜਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿੱ ਸਥਾਨ ਪ੍ਰਾਪਤ ਕਰਕੇ ਸਕੂਲ, ਤਰਨ ਤਾਰਨ ਜ਼ਿਲ੍ਹੇ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਅਤੇ ਪਿ੍ੰਸੀਪਲ ਡਾ. ਗੌਰਵ ਤੇਜਪਾਲ ਨੇ ਸਟੇਜ ਤੋਂ ਇਹ ਐਲਾਨ ਕੀਤਾ ਕਿ ਇਹ ਵਿਦਿਆਰਥੀ ਜਿੰਨੇ ਵੀ ਸਾਲ ਇਸ ਕਾਲਜ ਵਿਚ ਪੜ੍ਹੇਗਾ ਇਸ ਦੀ ਪੜ੍ਹਾਈ ਬਿਲਕੁਲ ਮੁਫ਼ਤ ਹੋਵੇਗੀ | ਇਸ ਤੋਂ ਇਲਾਵਾ ਸਕੂਲ ਦੇ 48 ਹੋਰ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਜਿੰਨ੍ਹਾਂ ਨੇ ਬਾਰ੍ਹਵੀਂ ਜਮਾਤ ਵਿਚ 90 ਪ੍ਰਤੀਸ਼ਤ ਤੇ 85 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਇਨ੍ਹਾਂ ਵਿਦਿਆਰਥੀਆਂ ਨੇ ਲਗਨ, ਮਿਹਨਤ ਅਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਹੀ ਇਹ ਸਫਲਤਾ ਹਾਸਲ ਕੀਤੀ ਹੈ | ਇਹ ਵਿਦਿਆਰਥੀ ਦੂਸਰੇ ਸਭ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ | ਗੱਲਬਾਤ ਦੌਰਾਨ ਵਿਦਿਆਰਥੀ ਹਰਨੂਰ ਸਿੰਘ ਨੇ ਕਿਹਾ ਕਿ ਮੇਰੀ ਇਸ ਸਫਲਤਾ ਦੇ ਪਿੱਛੇ ਮੇਰੇ ਮਾਤਾ-ਪਿਤਾ, ਸਕੂਲ ਪਿ੍ੰਸੀਪਲ, ਅਧਿਆਪਕਾਂ ਦੀ ਸਹੀ ਸੇਧ ਤੇ ਮੇਰੀ ਲਗਾਤਾਰ ਮਿਹਨਤ ਹੈ | ਸਕੂਲ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਅਤੇ ਪਿ੍ੰਸੀਪਲ ਰਵਿੰਦਰ ਕੌਰ ਨੇ ਅੰਮਿ੍ਤਸਰ ਗਰੁੱਪ ਆਫ ਕਾਲਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਨਵਾਂ ਉਤਸ਼ਾਹ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਹੋਰ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ |

ਪਿਛਲੀ ਖ਼ਬਰ ਬੀਬਾ ਪ੍ਰਨੀਤ ਕੌਰ ਕੈਰੋਂ ਵਲੋਂ ਗੁਰਦੇਵ ਸਿੰਘ ਸੋਨੂੰ ਚੀਮਾ ਲਈ ਵਾਰਡ ਨੰਬਰ-18 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਗੌਰਵਦੀਪ ਸਿੰਘ ਵਲਟੋਹਾ ਦੇ ਭਿੱਖੀਵਿੰਡ ਚੋਣਾਂ ਲਈ ਪੂਰੀ ਤਰ੍ਹਾਂ ਸਰਗਰਮ ਹੋਣ ਨਾਲ ਚੋਣਾਂ ਰੌਚਕ ਬਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।