01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾ ਰਹੀਆਂ ਹਨ-ਚੇਅਰਮੈਨ ਚੀਮਾ <br/>

ਅਜੀਤ ਡੈਸਕ 24-05-2026

ਪੱਟੀ, 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਰਾਜ ਵਾਸੀਆਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਹਲਕਾ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦਾ ਦਫਤਰ ਪਿੰਡ ਚੀਮਾ ਵਿਖੇ ਚੱਲ ਰਿਹਾ ਜਿਥੇ ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਸ਼ਿਕਾਇਤਾਂ ਲੈ ਕੇ ਪਹੁੰਚਦੇ ਇਲਾਕਾ ਨਿਵਾਸੀ ਜਿਨ੍ਹਾਂ ਦੇ ਮਸਲੇ ਅਧਿਕਾਰੀਆਂ ਦੇ ਧਿਆਨ 'ਚ ਲਿਆ ਕੇ ਹੱਲ ਕਰਵਾਏ ਜਾਂਦੇ ਹਨ ਤੇ ਕਰਵਾਏ ਜਾ ਰਹੇ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਚੇਅਰਮੈਨ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ 'ਤੇ ਹਲਕਾ ਨਿਵਾਸੀਆਂ ਦੀ ਸੇਵਾ ਵਿਚ ਹਾਂ ਅਤੇ ਹਲਕਾ ਨਿਵਾਸੀਆਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣ ਕੇ ਉਨ੍ਹਾਂ ਦੇ ਹਲ ਕੱਢੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀ ਨੂੰ ਕੋਈ ਮੁਸ਼ਕਿਲ ਹੋਵੇ ਤਾਂ ਆਮ ਆਦਮੀ ਪਾਰਟੀ ਦੇ ਦਫਤਰ ਪਿੰਡ ਚੀਮਾ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਸਿੱਧੀ ਫੋਨ ਤੇ ਮੇਰੇ ਨਾਲ ਸੰਪਰਕ ਕਰ ਸਕਦੇ ਹਨ | ਸਭ ਮੁਸ਼ਕਿਲਾਂ ਹੱਲ ਕਰਵਾਈਆਂ ਜਾਣਗੀਆਂ | ਕਿਸੇ ਵਿਅਕਤੀ ਨੂੰ ਸਰਕਾਰੀ ਦਫਤਰਾਂ ਵਿਚ ਖੱਜਲ- ਖੁਆਰ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਸਰਬਦੀਪ ਸਿੰਘ ਕੈਰੋਂ, ਵਿਰਸਾ ਸਿੰਘ ਰੱਤਾਗੁੱਦਾ, ਸੁਖਦੇਵ ਸਿੰਘ ਕਿਰਤੋਵਾਲ, ਕੁਲਦੀਪ ਸਿੰਘ ਸਭਰਾ ਤੇ ਬਿਕਰਮਜੀਤ ਸਿੰਘ ਕਾਲੇਕੇ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪਿਓ-ਪੁੱਤ ਦੀ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ <br/> ਅਗਲੀ ਖ਼ਬਰ ਸ਼ਹੀਦ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।