01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਨੂੰ ਸ਼ਮਸ਼ਾਨਘਾਟ ਨੇੜੇ ਸੁੱਟਿਆ <br/>

ਅਜੀਤ ਡੈਸਕ 24-05-2026
ਝਬਾਲ, 23 ਮਈ (ਸੁਖਦੇਵ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਸਰਹੱਦੀ ਪਿੰਡ ਬੁਰਜ 169 (ਰਾਜਾਤਲ) ਦੇ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ 'ਤੇ ਪਈ ਹੋਈ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਸੱਟਾਂ ਦੇ ਨਿਸ਼ਾਨ ਸਨ | ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡ ਬੁਰਜ 169 ਵਿਖੇ ਇਕ ਅਣਪਛਾਤੇ ਨੌਜਵਾਨ ਲਾਸ਼ ਪਈ ਹੋਣ ਬਾਰੇ ਇਤਲਾਹ ਮਿਲੀ ਸੀ | ਜਦ ਉਨ੍ਹਾਂ ਨੇ ਪੁਸਿਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਕੇ ਵੇਖਿਆ ਤਾਂ ਮਿ੍ਤਕ ਨੌਜਵਾਨ ਦੇ ਸਰੀਰ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਪਏ ਸਨ | ਮਿ੍ਤਕ ਦੀ ਪਛਾਣ ਸ਼ਿਵਪ੍ਰੀਤ ਸਿੰਘ (23) ਪੁੱਤਰ ਨਿਰਵੈਲ ਸਿੰਘ ਵਾਸੀ ਭੈਣੀ ਗਿੱਲਾਂ ਵਜੋਂ ਹੋਈ | ਥਾਣਾ ਮੁਖੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਇਥੇ ਸੁੱਟ ਦਿੱਤਾ ਗਿਆ ਹੈ | ਮੌਕੇ 'ਤੇ ਪੁੱਜੇ ਡੀ. ਐੱਸ. ਪੀ. ਸੁਖਬੀਰ ਸਿੰਘ ਨੇ ਸਾਰੀ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਦੱਸਿਅ ਕਿ ਜਲਦੀ ਹੀ ਕਾਤਲਾਂ ਦਾ ਪਤਾ ਲਗਾ ਲਿਆ ਜਾਵੇਗਾ | ਪੁਲਿਸ ਅਧਿਕਾਰੀਆਂ ਮੁਤਾਬਕ ਮਿ੍ਤਕ ਨੌਜਵਾਨ ਖ਼ਿਲਾਫ਼ ਅਮਿ੍ਤਸਰ ਦੇ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲਿਆਂ ਦੇ ਕੇਸ ਦਰਜ ਸਨ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਾਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਦੇਖ-ਰੇਖ ਹੇਠ ਮਨਾਇਆ <... ਅਗਲੀ ਖ਼ਬਰ ਪਿਓ-ਪੁੱਤ ਦੀ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।