01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 24-05-2026
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 20 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕਰਨ ਸਿੰਘ ਪੁੱਤਰ ਜਰਮਲ ਸਿੰਘ ਵਾਸੀ ਪੱਟੀ ਪਾਸੋਂ 1 ਟੱਚ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 17 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜਸਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਚਟਿੱਗੀ ਜਲੰਧਰ ਪਾਸੋਂ 5 ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਐੱਸ. ਸੀ. ਚੋਣਾਂ 'ਚ ਪਤਨੀ ਲਈ ਚੋਣ ਪ੍ਰਚਾਰ ਕਰ ਰਹੇ ਵਿਅਕਤੀ 'ਤੇ ਹਮਲਾ, ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਾਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਦੇਖ-ਰੇਖ ਹੇਠ ਮਨਾਇਆ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।