01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਲੜਕੀ ਨਾਲ ਜਬਰ ਜਨਾਹ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-05-2026
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੇ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਮਈ ਨੂੰ ਉਹ ਦੁਪਹਿਰ ਸਮੇਂ ਘਰ 'ਚ ਇਕੱਲੀ ਸੀ ਤਾਂ ਉਸ ਸਮੇਂ ਸਰਵਨ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜੰਡ ਉਸ ਦੇ ਘਰ 'ਚ ਗੇਟ ਖੋਲ੍ਹ ਕੇ ਆ ਗਿਆ ਤੇ ਮੇਰੇ ਪਰਿਵਾਰਕ ਮੈਂਬਰਾਂ ਬਾਰੇ ਪੁੱਛਣ ਲੱਗਾ ਜਿਸ ਨੂੰ ਮੈਂ ਕਿਹਾ ਕਿ ਸਾਰੇ ਕੰਮਾਂ 'ਤੇ ਗਏ ਹੋਏ ਹਨ ਤਾਂ ਮੈਨੂੰ ਇਕੱਲੀ ਨੂੰ ਦੇਖ ਕੇ ਸਰਵਨ ਸਿੰਘ ਨੇ ਮੇਰੀ ਬਾਂਹ ਫੜ ਕੇ ਮੇਰੇ ਮੂੰਹ ਉਪਰ ਹੱਥ ਰੱਖ ਕਰਕੇ ਨੂੰ ਕਮਰੇ 'ਚ ਲੈ ਗਿਆ ਅਤੇ ਮੇਰੇ ਵਿਰੋਧ ਕਰਨ ਦੇ ਬਾਵਯੂਦ ਮੇਰੇ ਨਾਲ ਜਬਰ ਜਨਾਹ ਕੀਤੀ ਅਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ | ਜਾਂਚ ਅਧਿਕਾਰੀ ਏ. ਐੱਸ. ਆਈ. ਕਰਮਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੱਠੇ ਵਾਹੁਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ, 5 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਊਟਸੋਰਸ ਕਾਮਿਆਂ ਦੀ ਹੜਤਾਲ ਕਾਰਨ ਬਿਜਲੀ ਸ਼ਿਕਾਇਤਾਂ 'ਚ ਹੋ ਰਿਹਾ ਭਾਰੀ ਵਾਧਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।