01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੱਠੇ ਵਾਹੁਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ, 5 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-05-2026
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)-ਪੱਠੇ ਵਾਹੁਣ ਤੋਂ ਰੋਕਣ 'ਤੇ ਇਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 5 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸਵਿੰਦਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਨੌਰੰਗਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ 22 ਮਈ ਨੂੰ ਅਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਬਿੰਦਾ ਸਿੰਘ ਪੁੱਤਰ ਅਜੀਤ ਸਿੰਘ ਵਾਸੀਅਨ ਦੁਗਲਵਾਲਾ, ਜਸਵੰਤ ਸਿੰਘ ਪੁੱਤਰ ਗੱਜਣ ਸਿੰਘ, ਰਾਜਵਿੰਦਰ ਸਿੰਘ, ਕੇਹਰ ਸਿੰਘ ਪੁੱਤਰਾਨ ਅਮਰੀਕ ਸਿੰਘ ਵਾਸੀਆਨ ਨੌਰੰਗਾਬਾਦ ਅਤੇ 4 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਹਵਾਈ ਫਾਇਰ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਵਜ੍ਹਾ ਰੰਜਿਸ਼ ਇਹ ਹੈ ਕਿ ਉਕਤ ਵਿਅਕਤੀਆਂ ਨੇ ਸਾਡੇ ਪੱਠੇ ਵਾਹ ਦਿੱਤੇ ਸੀ ਤਾਂ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ | ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਸਵੰਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ <br/> ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।