01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ <br/>

ਅਜੀਤ ਡੈਸਕ 24-05-2026
ਫਤਿਆਬਾਦ, 23 ਮਈ (ਹਰਵਿੰਦਰ ਸਿੰਘ ਧੂੰਦਾ)-ਬੱਚਿਆਂ ਦੀ ਸਿਹਤ ਦੀ ਸੁਰੱਖਿਆ ਵਾਸਤੇ, ਗਰਮੀ ਦੇ ਵਧਣ ਕਾਰਨ ਤੇ ਖਾਣ ਵਾਲੇ ਪਦਾਰਥਾਂ ਦਾ ਸ਼ੁੱਧ ਨਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ 'ਚ ਚੰਗੇ ਉਪਰਾਲੇ ਕੀਤੇ ਕਾਰਨ ਬੱਚਿਆਂ ਨੂੰ ਸਕੂਲ ਵਿਚ ਹਸਪਤਾਲ ਦੇ ਸਟਾਫ ਵਲੋਂ ਐਲਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ ਗਈਆਂ | ਇਹ ਪੰਜਾਬ ਸਰਕਾਰ ਦਾ ਬਹੁਤ ਸ਼ਲਾਘਾ ਜੋ ਉਪਰਾਲਾ ਹੈ ਕਿਉਂਕਿ ਖਾਣ ਵਾਲੇ ਪਦਾਰਥ ਸ਼ੁੱਧ ਨਹੀਂ ਹਨ ਅਤੇ ਕਈ ਪ੍ਰਕਾਰ ਦੀਆਂ ਪੇਟ ਸੰਬੰਧੀ ਮੁਸ਼ਕਿਲਾਂ ਆ ਜਾਂਦੀਆਂ ਹਨ | ਇਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰ ਸਾਲ 'ਚ ਦੋ ਵਾਰ ਵਿਦਿਆਰਥੀਆਂ ਨੂੰ ਸਕੂਲਾਂ 'ਚ ਅਲਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੀ ਸਿਹਤ ਠੀਕ ਰਹਿ ਸਕੇ ਤੇ ਕੋਈ ਮੁਸ਼ਕਿਲ ਨਾ ਆਵੇ | ਸਕੂਲ ਦੇ ਐੱਮ. ਡੀ. ਸੁਰਜੀਤ ਸਿੰਘ ਭਰੋਵਾਲ ਨੇ ਹਸਪਤਾਲ ਦੇ ਸਟਾਫ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਘਰ ਦੇ ਬਾਹਰ ਖ਼ੜ੍ਹੀ ਸਕੂਲ ਵੈਨ ਚੋਰੀ ਅਗਲੀ ਖ਼ਬਰ ਪੱਠੇ ਵਾਹੁਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ, 5 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।