01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ 'ਚੋਂ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ-ਬਲਾਕ ਪ੍ਰਧਾਨ ਸਾਂਡਪੁਰਾ <br/>

ਅਜੀਤ ਡੈਸਕ 24-05-2026
ਭਿੱਖੀਵਿੰਡ, 23 ਮਈ (ਬੌਬੀ)-ਨਗਰ ਪੰਚਾਇਤ ਭਿਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਤ ਹੀ ਵਧੀਆ ਪ੍ਰਦਰਸ਼ਨ ਕਰੇਗੀ ਕਿਉਂਕਿ ਕਾਂਗਰਸ ਪਾਰਟੀ ਦੇ ਸਾਰੀਆਂ ਵਾਰਡਾਂ ਤੋਂ ਉਮੀਦਵਾਰ ਬਹੁਤ ਹੀ ਵਧੀਆ ਅਤੇ ਨੇਕ ਇਨਸਾਨ ਹਨ | ਜੋ ਹਰ ਸਮੇਂ ਲੋਕਾਂ ਨਾਲ ਜੁੜ ਕੇ ਲੋਕਾਂ ਦੇ ਕੰਮਾਂ ਵਿਚ ਲੱਗੇ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੇ ਪ੍ਰਧਾਨ ਗੁਰਮੁਖ ਸਿੰਘ ਸਰਪੰਚ ਸਾਂਡਪੁਰਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਜਗ੍ਹਾ 'ਤੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਲੋਕਾਂ ਨੂੰ ਮਿਲਣ ਤੋਂ ਬਾਅਦ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਮੁੜ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦੇ ਕੇ ਜਿਤਾਉਣਾ ਚਾਹੁੰਦੇ ਹਨ | ਉਨ੍ਹਾਂ ਕਾਂਗਰਸ ਦੇ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਗੱਲ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਭੁੱਲਰ ਹੋਣਾਂ ਅੱਜ ਤੱਕ ਜੋ ਕਿਹਾ ਹੈ ਉਹ ਕੀਤਾ ਹੈ ਅਤੇ ਕਾਂਗਰਸ ਦੇ ਰਾਜ ਦੌਰਾਨ ਭਿੱਖੀਵਿੰਡ ਦਾ ਸਰਪੱਖੀ ਵਿਕਾਸ ਕੀਤਾ ਗਿਆ ਸੀ ਜਦਕਿ ਆਮ ਆਦਮੀ ਪਾਰਟੀ ਵਲੋਂ ਭਿੱਖੀਵਿੰਡ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ ਗਿਆ ਹਰ ਪਾਸੇ ਗੰਦਗੀ ਦੇ ਢੇਰ, ਟਰੈਫਿਕ ਜਾਮ ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਦੁਖੀ ਹਨ | ਕਾਂਗਰਸ ਪਾਰਟੀ ਨਗਰ ਪੰਚਾਇਤ ਭਿੱਖੀਪਿੰਡ ਦੀਆਂ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸੀਟਾਂ ਜਿੱਤੇਗੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿਚ ਆਪਣਾ ਪ੍ਰਧਾਨ ਬਣਾਵੇਗੀ | ਇਸ ਮੌਕੇ ਉਨ੍ਹਾਂ ਨਾਲ ਮਨਦੀਪ ਸਿੰਘ ਗੋਰਾ, ਸਰਪੰਚ ਸਾਂਧਰਾ ਹਾਜ਼ਰ ਸਨ |

ਪਿਛਲੀ ਖ਼ਬਰ ਲਕਸਿਤਾ ਇੰਟਰਨੈਸ਼ਨਲ ਸਕੂਲੀ ਵਿਦਿਆਰਥੀਆਂ ਨੇ ਛਬੀਲ ਲਗਾਈ <br/> ਅਗਲੀ ਖ਼ਬਰ ਘਰ ਦੇ ਬਾਹਰ ਖ਼ੜ੍ਹੀ ਸਕੂਲ ਵੈਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।