03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭਿੱਖੀਵਿੰਡ ਚੋਣਾਂ ਵਿਚ ਭਾਜਪਾ ਦੇ ਹੱਕ ਵਿਚ ਪੂਰੀ ਤਰ੍ਹਾਂ ਲਹਿਰ-ਸਿਤਾਰਾ ਸਿੰਘ ਸੰਧੂ <br/>

ਅਜੀਤ ਡੈਸਕ 24-05-2026
ਭਿੱਖੀਵਿੰਡ, 23 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਸਾਰੀਆਂ ਵਾਰਡਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ ਜਿਨ੍ਹਾਂ ਦੇ ਹੱਕ ਵਿਚ ਭਿੱਖੀਵਿੰਡ ਦੇ ਲੋਕ ਭੁਗਤਨ ਲਈ ਉਤਾਵਲੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰੇਲਵੇ ਬੋਰਡ ਮੈਂਬਰ ਭਾਜਪਾ ਦੇ ਸੀਨੀਅਰ ਆਗੂ ਸਿਤਾਰਾ ਸਿੰਘ ਸੰਧੂ ਨੇ ਵਾਰਡ ਨੰਬਰ ਪੰਜ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਾਂ ਮੰਗਣ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਜਦੋਂ ਲੋਕਾਂ ਦੇ ਘਰ-ਘਰ ਜਾ ਕੇ ਭਾਜਪਾ ਦੇ ਉਮੀਦਵਾਰ ਲਈ ਵੋਟਾਂ ਮੰਗਦੇ ਹਾਂ ਤਾਂ ਲੋਕ ਇਹ ਯਕੀਨ ਦਿਵਾਉਂਦੇ ਹਨ ਕਿ ਉਹ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ ਅਤੇ ਬਾਕੀ ਪਾਰਟੀਆਂ ਨੂੰ ਉਹ ਪਹਿਲਾਂ ਹੀ ਵੇਖ ਚੁੱਕੇ ਹਨ. ਇਸ ਲਈ ਹੁਣ ਭਾਰਤੀ ਜਨਤਾ ਪਾਰਟੀ ਹੀ ਸੱਤਾ ਵਿਚ ਆਵੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦਾ ਜੋ ਹਾਲ ਕੀਤਾ ਹੈ | ਇਸ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ ਅੱਜ ਹਰ ਪਾਸੇ ਨਸ਼ੇ ਨਾਲ ਲੋਕ ਮਰ ਰਹੇ ਹਨ, ਲੁੱਟਾਂ-ਖੋਹਾਂ ਅਤੇ ਗੈਂਗਸਟਰਵਾਦ ਪੂਰੇ ਜੋਬਨ 'ਤੇ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਤਮਾਸ਼ਾ ਵੇਖ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਅਵਕਾਰ ਸਿੰਘ ਭੱਕਾ, ਰਾਜਕੁਮਾਰ ਰਾਜੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਬੀਬਾ ਭੁੱਲਰ ਵਾਰਡ ਨੰਬਰ 15 ਤੋਂ ਉਮੀਦਵਾਰ ਹਰਮੀਤ ਕੌਰ ਪਤਨੀ ਕੰਵਲਪ੍ਰੀਤ ਸਿੰਘ ਗਿੱਲ ਲਈ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਿਧਾਇਕ ਸਰਵਣ ਸਿੰਘ ਧੁੰਨ ਵਲੋਂ 'ਆਪ' ਉਮੀਦਵਾਰ ਸਕੱਤਰ ਸਿੰਘ ਡਲੀਰੀ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।