04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਤਲ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਕਿਸਾਨਾਂ ਦੀ ਰੋਹ ਭਰੀ ਮੀਟਿੰਗ <br/>

ਪੁਲਿਸ ਥਾਣਾ ਲੋਪੋਕੇ ਵਿਖੇ ਦੋਸ਼ੀਆਂ ਦੀ ਗਿ੍ਫਤਾਰੀ ਨੂੰ ਲੈ ਕੇ ਰੋਸ ਕਰਨ ਸਮੇਂ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਨਾਲ ਬਾਬਾ ਰਾਜਨ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ ਤੇ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 24-05-2026
ਚੋਗਾਵਾਂ, 23 ਮਈ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭੁੱਲਰ ਵਿਖੇ ਡੇਢ ਮਹੀਨੇ ਪਹਿਲਾਂ ਹੋਏ ਕਤਲ ਦੇ ਦੋਸ਼ੀਆਂ ਨੂੰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਗਿ੍ਫਤਾਰ ਨਾ ਕਰਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਦੀ ਅਗਵਾਈ ਹੇਠ ਕਿਸਾਨਾਂ ਦੀ ਰੋਹ ਭਰੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰਗਟ ਸਿੰਘ ਧਰਮਕੋਟ ਨੇ ਕਿਹਾ ਕਿ ਡੇਢ ਮਹੀਨੇ ਪਹਿਲਾਂ ਪਿੰਡ ਭੁੱਲਰ ਵਿਖੇ ਚਾਰ ਬੱਚਿਆਂ ਦੇ ਬਾਪ ਮਨਜੀਤ ਸਿੰਘ ਸੌੜੀਆਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਪੁਲਿਸ ਨੇ ਸੱਤ ਵਿਅਕਤੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ | ਪਰ ਪੁਲਿਸ ਨੇ ਹੁਣ ਤੱਕ ਚਾਰ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਤੇ ਬਾਕੀ ਤਿੰਨ ਦੋਸ਼ੀ ਪੁਲਿਸ ਦੀ ਗਿ੍ਫਤ ਤੋਂ ਬਾਹਰ ਹਨ | ਉਹ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ | ਜੇਕਰ ਪਰਿਵਾਰ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ | ਉਨ੍ਹਾਂ ਪੁਲਿਸ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਕਤਲ ਦੇ ਦੋਸ਼ੀਆਂ ਨੂੰ ਗਿ੍ਫਤਾਰ ਨਾ ਕੀਤਾ ਤਾਂ ਜਥੇਬੰਦੀ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਬਲਾਕ ਚੋਗਾਵਾਂ ਦੇ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ, ਜਨਰਲ ਸਕੱਤਰ ਬਲਦੇਵ ਸਿੰਘ, ਨਰਿੰਦਰ ਸਿੰਘ ਭਿੱਟੇਵੱਡ, ਮਲਕੀਤ ਸਿੰਘ, ਕਾਲਾ ਸਿੰਘ, ਪ੍ਰਤਾਪ ਸਿੰਘ, ਰੋਬਨ ਪ੍ਰੀਤ ਸਿੰਘ, ਸਤਵੰਤ ਸਿੰਘ, ਆਦਿ ਹਾਜਰ ਸਨ |

ਪਿਛਲੀ ਖ਼ਬਰ ਫੀਲਡ ਪੱਤਰਕਾਰ ਐਸੋਸੀਏੇਸ਼ਨ ਦੇ ਵਫਦ ਵਲੋਂ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਨਾਲ ਮੀਟਿੰਗ <br/> ਅਗਲੀ ਖ਼ਬਰ ਸਵਿਫਟ ਕਾਰ ਜੁਗਾੜੂ ਰੇਹੜੀ 'ਚ ਟਕਰਾਈ, ਰੇਹੜੀ ਸਵਾਰ ਹੋਇਆ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।