21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ 29 ਨੂੰ <br/>

ਅਜੀਤ ਡੈਸਕ 27-05-2026
ਤਰਨ ਤਾਰਨ 26 ਮਈ (ਇਕਬਾਲ ਸਿੰਘ ਸੋਢੀ)-ਪੈਟਰੋਲ, ਡੀਜ਼ਲ, ਗੈਸ ਇਕ ਦਮ ਮਹਿੰਗੇ ਹੋਣ ਕਾਰਨ ਅਤੇ ਇਸ ਦੇ ਪ੍ਰਭਾਵ ਹੇਠ ਹੋਰ ਰੋਜ਼ਾਨਾ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ | ਇਸ ਮਹਿੰਗਾਈ ਵਿਰੁੱਧ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਤਰਨ ਤਾਰਨ ਵਲੋਂ 29 ਮਈ ਨੂੰ ਤਰਨ ਤਾਰਨ ਸ਼ਹਿਰ ਵਿਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਰਾਮਗੜ੍ਹੀਆ ਬੁੰਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ | ਇਸ ਕਨਵੈਨਸ਼ਨ ਨੂੰ ਸੂਬਾਈ ਆਗੂ ਨਰਿੰਦਰ ਕੌਰ ਸੋਹਲ ਸੰਬੋਧਨ ਕਰਨ ਲਈ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ | ਪ੍ਰੈਸ ਨੂੰ ਇਹ ਬਿਆਨ ਜਾਰੀ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਸੋਹਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਲੋਕਾਂ ਦਾ ਲਹੂ ਨਿਚੋੜਣ ਦੇ ਰਾਹ ਪੈ ਗਈ ਹੈ | ਪਿਛਲੇ ਮਹੀਨਿਆਂ ਵਿਚ ਜਦੋਂ ਦੁਨੀਆਂ 'ਤੇ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘੱਟ ਸਨ, ਉਸ ਵੇਲੇ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ, ਸਰਕਾਰੀ ਤੇਲ ਕੰਪਨੀਆਂ ਨੇ ਰੱਜ ਕੇ ਮੁਨਾਫ਼ਾ ਕਮਾਇਆ, ਪਰ ਹੁਣ ਕੌਮਾਂਤਰੀ ਪੱਧਰ 'ਤੇ ਕੀਮਤਾਂ ਵਧਣ ਬਹਾਨੇ ਮਹਿੰਗਾਈ ਸਿਖਰਾਂ ਨੂੰ ਪਹੁੰਚਾ ਦਿੱਤੀ ਹੈ, ਜਦੋਂ ਕਿ ਤੇਲ ਕੰਪਨੀਆਂ ਕਿਸੇ ਘਾਟੇ ਵਿਚ ਨਹੀਂ ਹਨ, ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਇਸਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਸਮੇਤ ਪੰਜਾਬੀ ਭਾਸ਼ਾ 'ਤੇ ਵੀ ਡਾਕਾ ਮਾਰਨ ਜਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਰਤੀਆਂ ਦੀ ਘੱਟੋ ਘੱਟ ਉਜਰਤ ਵਿਚ ਬਣਦਾ ਵਾਧਾ ਨਹੀਂ ਕੀਤਾ | ਇਸ ਕਰਕੇ ਗਰੀਬ ਲੋਕਾਂ ਦੀ ਹਾਲਤ ਤਰਸਯੋਗ ਹੋ ਰਹੀ ਹੈ, ਬੇਰੁਜ਼ਗਾਰੀ ਸਭ ਹੱਦਾਂ ਬੰਨੇ ਟੱਪ ਗਈ ਹੈ, ਪਰ ਸਮੇਂ ਦੀਆਂ ਸਰਕਾਰਾਂ ਨੂੰ ਕੋਈ ਪ੍ਰਵਾਹ ਨਹੀਂ ਹੈ | ਇਸ ਕਰਕੇ ਅਵਾਜ਼ ਬੁਲੰਦ ਕਰਨਾ ਸਮੇਂ ਦੀ ਲੋੜ ਹੈ |

ਪਿਛਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧਿਆਂ ਕਾਰਨ ਲੋਕ ਕੇਂਦਰ ਤੇ ਸੂਬਾ ਸਰਕਾਰ ਤੋਂ ਤੰਗ ਆਏ- ਮੰਨਣ, ਅੰਮਿ੍... ਅਗਲੀ ਖ਼ਬਰ ਸੱਤਾ ਦੇ ਨਸ਼ੇ ਵਿਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨ.ਪੀ.ਐਸ ਮੁਲਾਜ਼ਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।