21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਚੌਣਾਂ ਮੌਕੇ ਕੈਰੋਂ ਪਰਿਵਾਰ ਦੀ ਸਰਗਰਮੀ ਨਾਲ ਵਰਕਰਾਂ 'ਚ ਨਵਾਂ ਜੋਸ਼, 2027 ਲਈ ਆਸ ਦੀ ਕਿਰਨ <br/>

ਚੋਣਾਂ ਮੌਕੇ ਆਪਣੇ ਸਮਰਥਕਾਂ ਨਾਲ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਉਨ੍ਹਾਂ ਦੇ ਪੁੱਤਰ ਦਿਲਸ਼ੇਰ ਪ੍ਰਤਾਪ ਸਿੰਘ ਕੈਰੋਂ | ਤਸਵੀਰ: ਖਹਿਰਾ <br/> 27-05-2026
ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਸ਼ਹਿਰ ਦੀਆਂ 19 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ | ਹਾਲਾਂਕਿ 4 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਕਾਰਨ ਉਨ੍ਹਾਂ ਦੇ 15 ਉਮੀਦਵਾਰ ਹੀ ਚੋਣ ਮੈਦਾਨ ਵਿਚ ਰਹੇ | ਚੋਣਾਂ ਦੌਰਾਨ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਮੰਤਰੀ ਕੈਰੋਂ ਪਰਿਵਾਰ ਦੀ ਸਰਗਰਮੀ ਰਹੀ | ਬੀਬਾ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਦਿਲਸ਼ੇਰ ਪ੍ਰਤਾਪ ਸਿੰਘ ਕੈਰੋਂ ਵਲੋਂ ਨਗਰ ਕੌਂਸਲ ਚੋਣਾਂ ਦੀ ਸ਼ੁਰੂਆਤ ਤੋਂ ਲੈ ਕੇ ਵੋਟਿੰਗ ਦੇ ਦਿਨ ਤੱਕ ਸ਼ਹਿਰ ਦੇ ਹਰੇਕ ਵਾਰਡ, ਮਹੱਲੇ ਅਤੇ ਵੋਟਰਾਂ ਤੱਕ ਖੁਦ ਪਹੁੰਚ ਕੀਤੀ | ਵੋਟਿੰਗ ਵਾਲੇ ਦਿਨ ਵੀ ਕੈਰੋਂ ਪਰਿਵਾਰ ਸਵੇਰ ਤੋਂ ਸ਼ਾਮ ਤੱਕ ਆਪਣੇ ਉਮੀਦਵਾਰਾਂ ਅਤੇ ਸਮਰਥਕਾਂ ਦੇ ਨਾਲ ਡਟਿਆ ਦਿਖਾਈ ਦਿੱਤਾ, ਜਿਸ ਕਾਰਨ ਕੈਰੋਂ ਪਰਿਵਾਰ ਨਾਲ ਜੁੜੇ ਵਰਕਰਾਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ | ਵਰਕਰਾਂ ਦਾ ਮੰਨਣਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਕੈਰੋਂ ਪਰਿਵਾਰ ਦੀ ਇਸ ਸਰਗਰਮੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕ ਨਵੀਂ ਆਸ ਦੀ ਕਿਰਨ ਜਗਾਈ ਹੈ |

ਪਿਛਲੀ ਖ਼ਬਰ ਹਰਜੀਤ ਸਿੰਘ ਸੰਧੂ ਨੇ ਭਾਜਪਾ ਆਗੂਆਂ ਨਾਲ ਪੱਟੀ ਤੇ ਭਿੱਖੀਵਿੰਡ ਵਿਖੇ ਬੂਥਾਂ 'ਤੇ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ <br... ਅਗਲੀ ਖ਼ਬਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਭਿੱਖੀਵਿੰਡ ਦੇ ਵੋਟਰਾਂ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।