21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਪੱਟੀ ਚੋਣਾਂ ਦੌਰਾਨ ਬਜ਼ੁਰਗਾਂ ਨੇ ਵੀ ਦਿਖਾਇਆ ਭਾਰੀ ਉਤਸ਼ਾਹ <br/>

ਵੱਖ-ਵੱਖ ਬੂਥਾਂ 'ਤੇ ਆਪਣੀ ਵੋਟ ਪਾਉਣ ਪਹੁੰਚੀਆਂ ਬਜ਼ੁਰਗ ਤੇ ਅੰਗਹੀਨ ਮਹਿਲਾਵਾਂ | ਤਸਵੀਰਾਂ: ਖਹਿਰਾ <br/> 27-05-2026
ਪੱਟੀ/ਚੋਹਲਾ ਸਾਹਿਬ/ਹਰੀਕੇ ਪੱਤਣ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ, ਬਲਵਿੰਦਰ ਸਿੰਘ ਚੋਹਲਾ, ਸੰਜੀਵ ਕੁੰਦਰਾ)-ਨਗਰ ਕੌਂਸਲ ਪੱਟੀ ਦੀਆਂ ਚੋਣਾਂ ਅੱਜ ਸ਼ਾਮ 5 ਵਜੇ ਇਕਾ ਦੁੱਕਾ ਵਾਪਰੀਆਂ ਘਟਨਾਵਾਂ ਨੂੰ ਛੱਡ ਸ਼ਾਂਤੀਪੂਰਵਕ ਢੰਗ ਨਾਲ ਸਮਾਪਤ ਹੋ ਗਈਆਂ | ਚੋਣਾਂ ਦੌਰਾਨ ਸ਼ਹਿਰ ਦੇ ਵੋਟਰਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ | ਇਸ ਮੌਕੇ ਬਜ਼ੁਰਗਾਂ, ਅੰਗਹੀਣ ਵਿਅਕਤੀਆਂ ਅਤੇ ਮਹਿਲਾਵਾਂ ਨੇ ਵੀ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੀ ਵੋਟ ਪਾਈ | ਕਈ ਬਜ਼ੁਰਗਾਂ ਨੇ ਕਿਹਾ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿਚ ਹਿੱਸਾ ਲੈਣ ਲਈ ਖਾਸ ਤੌਰ 'ਤੇ ਘਰਾਂ ਤੋਂ ਨਿਕਲੇ ਹਨ ਅਤੇ ਉਨ੍ਹਾਂ ਨੇ ਕਿਸੇ ਵੀ ਦਬਾਅ ਤੋਂ ਰਹਿਤ ਆਪਣੀ ਮਰਜ਼ੀ ਨਾਲ ਵੋਟ ਪਾਈ ਹੈ | ਵੋਟਰਾਂ ਨੇ ਆਸ ਪ੍ਰਗਟਾਈ ਕਿ ਜੋ ਵੀ ਉਮੀਦਵਾਰ ਚੋਣ ਜਿੱਤ ਕੇ ਨਗਰ ਕੌਂਸਲ ਵਿਚ ਪਹੁੰਚਣਗੇ, ਉਹ ਸ਼ਹਿਰ ਦੇ ਵਿਕਾਸ, ਸਫਾਈ, ਬੁਨਿਆਦੀ ਸੁਵਿਧਾਵਾਂ ਅਤੇ ਗੁੰਡਾਗਰਦੀ ਨੂੰ ਰੋਕਣ ਵੱਲ ਖਾਸ ਧਿਆਨ ਦੇਣਗੇ | ਚੋਣਾਂ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਪੋਲਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਇਆ |

ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਦੀਆਂ ਚੋਣਾਂ 'ਚ ਕੀਤੇ ਗਏ ਪੁਖ਼ਤਾ ਸੁਰੱਖਿਆ ਇੰਤਜ਼ਾਮ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ: 74 ਉਮੀਦਵਾਰਾਂ ਦੀ ਕਿਸਮਤ ਡੱਬਿਆਂ 'ਚ ਬੰਦ, 2027 ਦੀ ਸਿਆਸੀ ਦਿਸ਼ਾ ਵੀ ਹੋਵੇਗੀ ਤੈਅ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।