21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਿਸਾਨ ਆਗੂ ਬਾਬਾ ਬਲਜਿੰਦਰ ਸਿੰਘ ਤੇ ਗੁਰਪਿੰਦਰ ਸਿੰਘ ਨਾਥੂ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

ਅਜੀਤ ਡੈਸਕ 27-05-2026
ਝਬਾਲ, 26 ਮਈ (ਸੁਖਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ, ਗੁਰਪਿੰਦਰ ਸਿੰਘ ਨਾਥੂ ਅਤੇ ਰੂਪ ਸਿੰਘ ਵਾਸੀ ਬਾਬਾ ਲੰਗਾਹ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦਾ ਅਚਨਚੇਤ ਦਿਹਾਂਤ ਹੋ ਗਿਆ | ਮਾਤਾ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਝਬਾਲ ਵਿਖੇ ਕਰ ਦਿੱਤਾ ਗਿਆ | ਬੀ.ਕੇ.ਯੂ. ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਮਾਤਾ ਜੀ ਦੀ ਮਿ੍ਤਕ ਦੇਹ 'ਤੇ ਪਾਰਟੀ ਦਾ ਝੰਡਾ ਪਾਇਆ | ਬਾਬਾ ਬਲਜਿੰਦਰ ਸਿੰਘ ਕਾਲਾ ਨੇ ਚਿਖ਼ਾ ਨੂੰ ਅਗਨੀ ਭੇਂਟ ਕੀਤੀ | ਇਸ ਮੌਕੇ ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਸੁਖਬੀਰ ਸਿੰਘ ਗੱਗੋਬੂਹਾ, ਬਾਬਾ ਸੋਹਣ ਸਿੰਘ, ਬਲਾਕ ਪ੍ਰਧਾਨ ਧਿਆਨ ਸਿੰਘ ਫੌਜੀ ਮੰਨਣ, ਜਸਵੰਤ ਸਿੰਘ ਸੋਹਲ, ਆਤਮਾ ਸਿੰਘ ਸੋਹਲ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਕਾਮਰੇਡ ਦਵਿੰਦਰ ਸੋਹਲ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਚੇਅ. ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਐਮਾ, ਕੈਪਟਨ ਸਿੰਘ ਬਘਿਆੜੀ, ਬਾਬਾ ਗੁਰਸੇਵਕ ਸਿੰਘ, ਮਨਜਿੰਦਰ ਸਿੰਘ ਐਮਾ, ਹਰਜੀਤ ਸਿੰਘ ਝਬਾਲ, ਅੰਗਰੇਜ਼ ਸਿੰਘ ਬਾਊ, ਪੂਰਨ ਸਿੰਘ ਝਬਾਲ, ਮਨਜਿੰਦਰ ਸਿੰਘ ਭੋਜੀਆਂ, ਰਾਮੇਸ਼ ਕੁਮਾਰ ਹੈਪੀ, ਸਾਬਕਾ ਸਰਪੰਚ ਮਖਤੂਲ ਸਿੰਘ, ਮੈਨੇਜ਼ਰ ਮੁਖਵਿੰਦਰ ਸਿੰਘ ਪੰਜਵੜ, ਰਾਜ ਕੁਮਾਰ ਭਾਰਤ ਗੈਸ ਵਾਲੇ, ਮੰਨੂੰ ਜਿਊਲਰ, ਸਾਬਕਾ ਸਰਪੰਚ ਪ੍ਰਗਟ ਸਿੰਘ, ਮਲਕੀਤ ਸਿੰਘ ਬਘਿਆੜੀ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਲਾਲੀ ਮਲਵਈ ਨੇ ਮਾਤਾ ਜੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਪਿਛਲੀ ਖ਼ਬਰ ਪਿੰਡ ਵੈਰੋਵਾਲ ਬਾਵਿਆਂ ਵਿਖੇ ਆਜ਼ਾਦ ਸੰਘਰਸ਼ ਕਮੇਟੀ ਦੀ ਚੋਣ ਹੋਈ <br/> ਅਗਲੀ ਖ਼ਬਰ ਪੈਟਰੋਲ ਪੰਪ 'ਤੇ ਕੰਮ ਕਰਦੇ ਕਰਿੰਦੇ ਨੂੰ ਮਾਰੀ ਗੋਲੀ, ਨਕਦੀ ਲੁੱਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।