16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਅਜੀਤ ਡੈਸਕ 28-05-2026
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਕੇਂਦਰੀ ਜੇਲ• ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 6 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 21 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਵਾਨ, ਕਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਕਬੂਲਪੁਰਾ, ਜੈਪਾਲ ਸਿੰਘ ਪੁੱਤਰ ਭਜਨ ਸਿੰਘ ਵਾਸੀ ਬਸਤੀ ਸੁਰਜੀਤਪੁਰਾ ਬਠਿੰਡਾ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 3 ਟੱਚ ਮੋਬਾਈਲ ਫੋਨ ਬਰਾਮਦ ਕੀਤੇ ਹਨ | ਇਸੇ ਤਰ•ਾਂ ਜੇਲ• ਦੇ ਸਹਾਇਕ ਸੁਪਰਡੈਂਟ ਲਖਬੀਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 25 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਗੁਰਸਾਹਿਬ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮੱਲੀਆਵਾਲਾ ਗੁਰਦਾਸਪੁਰ, ਹਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੱਕ ਮਿਸ਼ਰੀ ਖਾਨ ਲੋਪੋਕੇ ਦੀ ਤਲਾਸ਼ੀ ਲੈਣ 'ਤੇ ਉਨ•ਾਂ ਪਾਸੋਂ 4 ਮੋਬਾਈਲ ਫੋਨ ਬਰਾਮਦ ਕੀਤੇ ਹਨ | ਇਸੇ ਤਰ•ਾਂ ਜੇਲ• ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 26 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਾਲਕ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਜੱਬੋਵਾਲ ਵਾਸੀ ਤਰਸਿੱਕਾ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਟੱਚ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਮੋਬਾਈਲ ਫ਼ੋਨ ਕਿਸ ਤਰ੍ਹਾਂ ਪਹੁੰਚੇ |
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਸੇਰੋਂ 'ਚ ਲੱਗਾ ਪੱਕਾ ਮੋਰਚਾ 7ਵੇਂ ਦਿਨ ਵੀ ਜਾਰੀ ਰਿਹਾ- ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਬੀ. ਏ., ਬੀ. ਐੱਸ. ਸੀ. ਫੈਸ਼ਨ ਡਿਜਾਇੰਨਗ, ਬੀ. ਕਾਮ. ਤੇ ਹੋਟਲ ਮੈਨੇਜਮੈਂਟ ਕੋਰਸ ਵਿਚ ਦਾਖ਼ਲਾ ਲੈਣ ਵਾਲੀਆਂ ਵਿਦਿਆਰਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।