16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਬਾਬਾ ਬੀਰ ਸਿੰਘ ਸਕੂਲ ਭੈਲ ਢਾਏਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 28-05-2026
ਫਤਿਆਬਾਦ, 27 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਬਾਬਾ ਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਭੈਲ ਢਾਏਵਾਲਾ ਦੇ ਬੱਚਿਆਂ ਦਾ ਪਾਸ ਪ੍ਰਤੀਸ਼ਤ 100 ਫ਼ੀਸਦੀ ਰਿਹਾ | ਅੱਠਵੀਂ ਦੇ ਬੱਚਿਆਂ ਵਿਚ ਮਹਿਕਪ੍ਰੀਤ ਕੌਰ ਨੇ 94 ਪ੍ਰਤੀਸ਼ਤ, ਪ੍ਰਨੀਤ ਕੌਰ ਨੇ 92 ਪ੍ਰਤੀਸ਼ਤ ਅਤੇ ਖੁਸ਼ਪ੍ਰੀਤ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਦਸਵੀਂ ਦੇ ਬੱਚਿਆਂ ਵਿਚ ਜਸਮੀਤ ਕੌਰ ਨੇ 94 ਪ੍ਰਤੀਸ਼ਤ, ਨਾਜਪ੍ਰੀਤ ਕੌਰ ਨੇ 91 ਪ੍ਰਤੀਸ਼ਤ, ਹਰਸਿਮਰਨ ਕੌਰ ਨੇ 90 ਪ੍ਰਤੀਸ਼ਤ ਅਤੇ ਮੁਸਕਾਨਪ੍ਰੀਤ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਬਾਰ•ਵੀਂ ਦੇ ਬੱਚਿਆਂ ਵਿੱਚ ਅਰਸ਼ਪ੍ਰੀਤ ਕੌਰ ਨੇ 92 ਪ੍ਰਤੀਸ਼ਤ, ਕੋਮਲਪ੍ਰੀਤ ਕੌਰ ਨੇ 91 ਪ੍ਰਤੀਸ਼ਤ ਅਤੇ ਸਮਰੀਨ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਸੰਦੀਪ ਸਿੰਘ ਗਿੱਲ ਨੇ ਬੱਚਿਆਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਵਾਇਸ ਪਿ੍ੰਸੀਪਲ ਜਸਵੰਤ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਵੈ-ਰੁਜ਼ਗਾਰ ਤੇ ਪਲੇਸਮੈਂਟ ਕੈਂਪ 29 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।