29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਗੁਰਬਚਨ ਸਿੰਘ ਪਵਾਰ ਹਲਕਾ ਬਟਾਲਾ ਤੇ ਗੁਰਬਿੰਦਰ ਸਿੰਘ ਜੌਲੀ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 30-05-2026
ਵਡਾਲਾ ਗ੍ਰੰਥੀਆਂ, 29 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਮਹੱਤਵਪੂਰਨ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੂੰ ਹਲਕਾ ਬਟਾਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ, ਜਦਕਿ ਗੁਰਬਿੰਦਰ ਸਿੰਘ ਜੌਲੀ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਦਾ ਹਲਕਾ ਇੰਚਾਰਜ ਬਣਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ: ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰੱਖਿਆ ਲਈ ਪੰਥਕ ਏਕਤਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵਰਗੀਆਂ ਸਿੱਖ ਵਿਰੋਧੀ ਧਿਰਾਂ ਨੂੰ ਸੱਤਾ ਤੋਂ ਦੂਰ ਰੱਖਣ ਲਈ ਸਾਰੀਆਂ ਪੰਜਾਬ-ਪ੍ਰਸਤ ਅਤੇ ਪੰਥਕ ਧਿਰਾਂ ਨੂੰ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਚਾਹੀਦੀਆਂ ਹਨ, ਤਾਂ ਜੋ ਪੰਜਾਬ ਵਿਚ ਪੰਥਕ ਸਰਕਾਰ ਬਣ ਸਕੇ | ਉਨ੍ਹਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਾਹਗਾ ਬਾਰਡਰ ਰਾਹੀਂ ਵਪਾਰ ਨਾ ਖੋਲ੍ਹ ਕੇ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬੰਦ ਕਰਕੇ ਸਿੱਖ ਸੰਗਤ ਨੂੰ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਾ ਰੱਖਿਆ ਗਿਆ ਹੈ | ਇਸ ਮੌਕੇ ਹਰਪਾਲ ਸਿੰਘ ਬਲੇਰ, ਹਰਜੀਤ ਸਿੰਘ ਮੀਆਂਪੁਰ (ਜ਼ਿਲ੍ਹਾ ਪ੍ਰਧਾਨ ਤਰਨ ਤਾਰਨ), ਬੀਬੀ ਕੁਲਵਿੰਦਰ ਕੌਰ, ਕੁਲਵੰਤ ਸਿੰਘ ਕੋਟਲਾ, ਭਗਵਾਨ ਸਿੰਘ ਸੰਧੂ, ਭਾਈ ਲਾਲ ਸਿੰਘ, ਬਾਬਾ ਸਤਨਾਮ ਸਿੰਘ, ਕੁਲਵੰਤ ਸਿੰਘ ਮਜੈਲ, ਬੀਬੀ ਸਰਬਜੀਤ ਕੌਰ, ਜਸਬੀਰ ਸਿੰਘ ਬਤੜੇ, ਮਨਪ੍ਰੀਤ ਸਿੰਘ, ਮਾਨ ਸਾਹਿਬ ਦੇ ਪੀ.ਏ. ਉਪਿੰਦਰ ਸਿੰਘ, ਬਲਬੀਰ ਸਿੰਘ ਕਾਲੀਆਂ, ਅਜੈਬ ਸਿੰਘ ਪਹਿਲੂਵਾਲ, ਬਲਜੀਤ ਸਿੰਘ ਸੱਲੋ ਚਾਹਲ, ਸਤਨਾਮ ਸਿੰਘ ਬੱਲੜਵਾਲ, ਗੁਰਦੀਪ ਸਿੰਘ, ਕੁਲਬੀਰ ਸਿੰਘ ਨੌਸ਼ਹਿਰਾ ਮੱਝਾ ਸਿੰਘ, ਇੰਦਰਪਾਲ ਸਿੰਘ ਬੈਂਸ ਗੁਰਦਾਸਪੁਰ, ਲਵਪ੍ਰੀਤ ਸਿੰਘ ਤੂਫ਼ਾਨ, ਬਲਜੀਤ ਸਿੰਘ ਅੰਮੀਪੁਰ ਅਤੇ ਬਲਕਾਰ ਸਿੰਘ ਹਮੀਪੁਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਕੁੱਟਮਾਰ ਕਰਨ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।