29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪਤੀ ਦੀ ਕੁੱਟਮਾਰ ਤੋਂ ਦੁਖੀ ਔਰਤ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 30-05-2026
ਤਰਨ ਤਾਰਨ, 29 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਪਤਨੀ ਵਲੋਂ ਆਪਣੀ ਪਤੀ ਦੀ ਕੁੱਟਮਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ 'ਤੇ ਪੁਲਿਸ ਨੇ ਔਰਤ ਦੇ ਪਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਰਾਏ ਅਮਾਨਤ ਖਾਂ ਵਿਖੇ ਸੁਖਦੇਵ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਰਾਜੋਕੇ ਰੋਡ ਅਮਰਕੋਟ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਮਈ ਨੂੰ ਉਸਦੇ ਜਵਾਈ ਸਰਵਨ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਗੰਡੀਵਿੰਡ ਦਾ ਫੋਨ ਆਇਆ ਜਿਸਨੇ ਦੱਸਿਆ ਕਿ ਤੁਹਾਡੀ ਲੜਕੀ ਰਾਜਵਿੰਦਰ ਕੌਰ ਦੀ ਮੌਤ ਹਾਰਟ ਅਟੈਕ ਨਾਲ ਹੋ ਗਈ ਹੈ ਪਰ ਮੇਰੇ ਲੜਕੀ ਦੀ ਮੌਤ ਹਾਰਟ ਅਟੈਕ ਨਾਲ ਨਹੀਂ ਹੋਈ ਜਦਕਿ ਮੇਰੀ ਲੜਕੀ ਨੇ ਆਪਣੇ ਪਤੀ ਸਰਵਨ ਸਿੰਘ ਦੀ ਕੁੱਟਮਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਜਾਂਚ ਅਧਿਕਾਰੀ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਮਿ੍ਤਕ ਔਰਤ ਦੇ ਪਤੀ ਸਰਵਨ ਸਿੰਘ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਕਿ੍ਸ਼ਨਪਾਲ ਜੱਜ ਵਾਰਡ ਨੰਬਰ 13 ਤੋਂ ਜੇਤੂ <br/> ਅਗਲੀ ਖ਼ਬਰ ਕੁੱਟਮਾਰ ਕਰਨ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।