29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਸੂਬੇ ਵਿਚ ਪਾਰਟੀ ਮਜ਼ਬੂਤ ਹੋਵੇਗੀ- ਬਲਜਿੰਦਰ ਸਿੰਘ ਚੀਮਾ <br/>

ਅਜੀਤ ਡੈਸਕ 30-05-2026
ਝਬਾਲ, 29 ਮਈ (ਸਰਬਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਕੇ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਭਾਜਪਾ ਹੁਣ ਦਿਨੋ ਦਿਨ ਪੂਰੀ ਤਰ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਹੈ | ਇਹ ਵਿਚਾਰ ਕੇਵਲ ਸਿੰਘ ਢਿੱਲੋ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਗੰਡੀਵਿੰਡ ਬਲਾਕ ਦੇ ਜਨਰਲ ਸੈਕਟਰੀ ਬਲਜਿੰਦਰ ਸਿੰਘ ਚੀਮਾ ਨੇ ਝਬਾਲ ਵਿਖੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਿਲ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਹੋਰ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ | ਬਲਜਿੰਦਰ ਸਿੰਘ ਚੀਮਾ ਨੇ ਆਖਿਆ ਕਿ ਹਲਕੇ ਵਿਚ ਭਾਜਪਾ ਦੀ ਮਜ਼ਬੂਤੀ ਲਈ ਜ਼ਿਲ੍ਹਆ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾ ਕੇ ਪਾਰਟੀ ਨਾਲ ਜੋੜਿਆ | ਇਸ ਮੌਕੇ ਉਹਨਾਂ ਦੇ ਨਾਲ ਹੋਰ ਵੀ ਭਾਜਪਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਬਣਨ 'ਤੇ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਵਧਾਈ <br/> ਅਗਲੀ ਖ਼ਬਰ ਆਮ ਲੋਕਾਂ ਨੂੰ ਲੁੱਟ ਕੇ ਕਾਰਪੋਰੇਟਾਂ ਦੇ ਘਰ ਭਰ ਰਹੀ ਹੈ ਮੋਦੀ ਸਰਕਾਰ-ਬਰਾੜ, ਸੋਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।