29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਿੰਡ ਖੱਖ ਚ ਭਾਜਪਾ ਦਾ ਤਕੜਾ ਧਮਾਕਾ, ਭਰੋਵਾਲ ਦੀ ਅਗਵਾਈ ’ਚ ਸੈਂਕੜੇ ਪਰਿਵਾਰ ਹੋਏ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 15-06-2026

ਤਰਨ ਤਾਰਨ, 14 ਜੂਨ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਖੱਖ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਸੈਂਕੜੇ ਲੋਕਾਂ ਨੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦੇ ਹਨ। ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਵਿਕਾਸਮੁਖੀ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦਾ ਵਿਸ਼ਵਾਸ ਪਾਰਟੀ ਪ੍ਰਤੀ ਲਗਾਤਾਰ ਵੱਧ ਰਿਹਾ ਹੈ ਤੇ ਅੱਜ ਇਨ੍ਹਾਂ ਪਰਿਵਾਰਾਂ ਦੀ ਸ਼ਮੂਲੀਅਤ ਨਾਲ ਖਡੂਰ ਸਾਹਿਬ ਹਲਕੇ ’ਚ ਪਾਰਟੀ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ । ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ’ਚ ਰਾਜ ਕਰ ਚੁੱਕੀਆਂ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਭਾਜਪਾ ਨੂੰ ਇਕ ਮਜ਼ਬੂਤ ਅਤੇ ਭਰੋਸੇਯੋਗ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਮੰਗਲ ਸਿੰਘ, ਤਰਸੇਮ ਸਿੰਘ, ਤਰਲੋਕ ਸਿੰਘ, ਕਰਮ ਸਿੰਘ, ਲਵਪ੍ਰੀਤ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ. ਅਰਜਨ ਸਿੰਘ, ਹਰਭਜਨ ਸਿੰਘ, ਕੁਲਵੰਤ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਪ੍ਰਕਾਸ਼ ਕੌਰ, ਕੁਲਵੰਤ ਕੌਰ, ਸਿਮਰਨ ਕੌਰ, ਗਿਆਨ ਕੋਰ, ਸੰਦੀਪ ਕੋਰ, ਰੀਨਾ ਰਾਣੀ, ਪੂਜਾ ਰਾਣੀ ਆਦਿ ਦੇ ਨਾਂਅ ਵਰਣਨਯੋਗ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਲੋਕਾਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਭਵਿੱਖ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਗੋਇੰਦਵਾਲ ਸਾਹਿਬ ਸਰਕਲ ਐਸ.ਸੀ. ਵਿੰਗ ਦੇ ਪ੍ਰਧਾਨ ਰਾਜਵਿੰਦਰ ਸਿੰਘ, ਭੁਪਿੰਦਰ ਸਿੰਘ ਚਤਰੱਥ, ਇਕਬਾਲ ਸਿੰਘ ਸੈਣੀ, ਤਰਸੇਮ ਸਿੰਘ ਛਾਪੜੀ ਸਾਹਿਬ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਐਸ.ਆਈ.ਆਰ. ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਕਰਵਾਏ ਜਾ ਰਹੇ 34ਵੇਂ ਵਿਸ਼ਾਲ ਭਗਵਤੀ ਜਾਗਰਣ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।