18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਖੇਮਕਰਨ ਨੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 19-06-2026
ਖੇਮਕਰਨ, 18 ਜੂਨ (ਰਾਕੇਸ਼ ਕੁਮਾਰ ਬਿੱਲਾ)- ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੇਨ ਬਾਜ਼ਾਰ ਖੇਮਕਰਨ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਖੇਮਕਰਨ ਵਲੋਂ ਮਨਾਇਆ ਗਿਆ। ਇਸ ਸੰਬੰਧ ‘ਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ । ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ ਤੇ ਅਰਦਾਸ ਸੁਸਾਇਟੀ ਦੇ ਪ੍ਰਧਾਨ ਗਿਆਨੀ ਹਰਭਜਨ ਸਿੰਘ ਨੇ ਕੀਤੀ । ਇਸ ਉਪਰੰਤ ਕਥਾ ਸੁਸਾਇਟੀ ਦੇ ਸਕੱਤਰ ਭਾਈ ਸੁਰਿੰਦਰ ਸਿੰਘ ਲਾਡਾ ਨੇ ਕੀਤੀ ਤੇ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੁਣਾਇਆ। ਉਪਰੰਤ ਸਵੇਰ ਤੋਂ ਲੈ ਕੇ ਸ਼ਾਮ ਤੱਕ ਸ਼ਹਿਰ ਦੇ ਮੇਨ ਬਾਜ਼ਾਰ ‘ਚ ਸਾਰਾ ਦਿਨ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ। ਅੱਜ ਮਿਤੀ 19 ਜੂਨ ਨੂੰ ਸੁਸਾਇਟੀ ਵਲੋਂ ਵਿਸ਼ਾਲ ਲੰਗਰ ਵੀ ਮੇਨ ਬਾਜ਼ਾਰ ‘ਚ ਲਗਾਇਆ ਜਾਵੇਗਾ। ਇਸ ਮੌਕੇ ਗੁਰਸੇਵਕ ਸਿੰਘ ਕੰਡਾ, ਹਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਜੀਤ ਸਿੰਘ, ਦੀਦਾਰ ਸਿੰਘ, ਝਿਰਮਲ ਸਿੰਘ, ਜਸਪਾਲ ਸਿੰਘ, ਵੀਰ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ ਖੇੜਾ, ਪਵਨ ਕੁਮਾਰ ਵੇਦੀ, ਕਰਨੈਲ ਸਿੰਘ ਮੰਡ, ਅਮਰਜੀਤ ਮਹਿਤਾ, ਬੱਬਾ ਹਾਂਡਾ, ਧਰਮਿੰਦਰ ਸਿੰਘ ਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਭੇਜੀ 733 ਗ੍ਰਾਮ ਅਫ਼ੀਮ ਸਰਹੱਦੀ ਪਿੰਡ ਡੱਲ ਤੋਂ ਬਰਾਮਦ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।