18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅਗਵਾ ਕਰਨ ਦੇ ਦੋਸ਼ ’ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-06-2026
ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ)-ਇਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਮਨਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀ ਪਿੰਡ ਚੁਤਾਲਾ ਨੇ ਸ਼ਿਕਾਇਤ ਦਰਜ ਕਵਰਾਈ ਕਿ ਪਤੀ ਤਰਸੇਮ ਸਿੰਘ ਪੁੱਤਰ ਸੰਤੋਖ ਸਿੰਘ ਨੂੰ ਸੰਤਰਬੀਰ ਸਿੰਘ ਉਰਫ ਬੌਬੀ ਪੁਤਰ ਜਸਵੰਤ ਸਿੰਘ ਉਰਫ ਜੱਸਾ ਵਾਸੀ ਪਿੰਡ ਚੁਤਾਲਾ ਵਲੋਂ ਕੰਮ ਕਰਾਉਣ ਦਾ ਬਹਾਨਾ ਬਣਾ ਕੇ ਘਰੋਂ ਲੈ ਗਿਆ। ਜਦੋਂ ਸ਼ਾਮ ਨੂੰ ਉਸਦਾ ਪਤੀ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਸੰਤਰਬੀਰ ਸਿੰਘ ਉਰਫ ਬੇਬੀ ਦੇ ਘਰ ਜਾ ਕੇ ਆਪਣੇ ਪਤੀ ਬਾਰੇ ਪੁੱਛਿਆ ਤਾਂ ਕੋਈ ਸਹੀ ਜਵਾਬ ਨਹੀਂ ਦਿਤਾ ਸਗੋਂ ਕਿਹਾ ਕਿ ਕੋਈ ਗੱਲ ਨਹੀਂ ਤੁਸੀਂ ਆਪਣੇ ਘਰ ਜਾਉ ਥੋੜੀ ਦੇਰ ਤੱਕ ਤਰਸੇਮ ਸਿੰਘ ਆਪਣੇ ਘਰ ਪਹੁੰਚ ਜਾਵੇਗਾ ਪਰ ਉਸਦਾ ਪਤੀ ਵਾਪਸ ਘਰ ਨਹੀਂ ਅਇਆ। ਉਸ ਨੂੰ ਪੂਰਾ ਯਕੀਨ ਹੈ ਕਿ ਉਸਦੇ ਪਤੀ ਤਰਸੇਮ ਸਿੰਘ ਨੂੰ ਸੰਤਰਬੀਰ ਸਿੰਘ ਨੇ ਹੀ ਕਿਧਰੇ ਅਗਾਂਹ ਪਿਛਾਹ ਕੀਤਾ ਹੈ ਜਾਂ ਉਸ ਨੂੰ ਜਾਨੋਂ ਮਾਰ ਦਿਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਿਵ ਸੈਨਾ ਤਰਨ ਤਾਰਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।