18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਿਵ ਸੈਨਾ ਤਰਨ ਤਾਰਨ ਦੀ ਮੀਟਿੰਗ ਹੋਈ

ਅਜੀਤ ਡੈਸਕ 19-06-2026
ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ)�ਸ਼ਿਵ ਸੈਨਾ ਪੰਜਾਬ ਦੀ ਤਰਨ ਤਾਰਨ ਵਿਖੇ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਜੋਸ਼ੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ਼ਿਵ ਸੈਨਿਕਾਂ ਵਲੋ ਹਾਲ ਹੀ ਵਿਚ ਪੰਜਾਬੀ ਗਾਇਕ ਆਰ ਨੇਤ ਵਲੋ ਹਿੰਦੂ ਧਰਮ ਦਾ ਮਜ਼ਾਕ ਬਣਾਉਣ ਵਾਲੇ ਗੀਤ ਰੀਲ ਦਾ ਵਿਰੋਧ ਕਰਦਿਆ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪਾਸੋ ਮੰਗ ਕੀਤੀ ਕਿ ਉਕਤ ਗਾਇਕ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ। ਅਭਿਸ਼ੇਕ ਜੋਸ਼ੀ ਨੇ ਕਿਹਾ ਕਿ ਗੀਤ ਵਿਚ ਹਿੰਦੂ ਧਰਮ ਨਾਲ ਜੁੜੇ ਪਵਿੱਤਰ ਪ੍ਰਤੀਕਾਂ ਅਤੇ ਵੇਸ਼ਭੂਸ਼ਾ ਦਾ ਗਲਤ ਢੰਗ ਨਾਲ ਇਸਤੇਮਾਲ ਕੀਤਾ ਗਿਆ ਹੈ, ਜਿਸ ਨਾਲ ਹਿੰਦੂ ਸਮਾਜ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਸਬੰਧੀ ਸ਼ਿਵ ਸੈਨਾ ਪੰਜਾਬ ਵਲੋ ਵੱਖ-ਵੱਖ ਜ਼ਿਲ੍ਹਿਆ ਵਿਚ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਉਕਤ ਗਾਇਕ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜੋਸ਼ੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪਾਸੋ ਮੰਗ ਕੀਤੀ ਕਿ ਹਿੰਦੂ ਧਰਮ ਦੀਆ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਪੰਜਾਬੀ ਗਾਇਕ ਆਰ ਨੇਤ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿਚ ਸ਼ਿਵ ਸੈਨਾ ਪੰਜਾਬ ਵਲੋ ਪੰਜਾਬ ਭਰ ਵਿਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਆਕਾਸ਼ ਜੋਸ਼ੀ, ਵਿਸ਼ਾਲ, ਰੋਹਿਤ ਕੁਮਾਰ, ਅਕਸ਼ੈ, ਕੋਮਲ ਮੱਟੂ, ਚਰਨਦਾਸ, ਦੀਪਕ ਸ਼ਰਮਾ, ਮਨਦੀਪ ਕੁਮਾਰ, ਸਚਿਨ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਦਸ ਰੋਜ਼ਾ ਜੀਵਨ ਜੁਗਤਿ ਸਮਰ ਕੈਂਪ ਸਮਾਪਤ ਅਗਲੀ ਖ਼ਬਰ ਅਗਵਾ ਕਰਨ ਦੇ ਦੋਸ਼ ’ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।