17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਰਹੱਦੀ ਖੇਤਰ ’ਚੋਂ ਪਿਸਟਲ ਬਰਾਮਦ

ਅਜੀਤ ਡੈਸਕ 19-06-2026
ਖਾਲ਼ੜਾ, 18 ਜੂਨ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਨੇ ਸਰਹੱਦ ਖੇਤਰ ਵਿਚੋਂ ਇਕ ਪੈਕੇਟ ਬਰਾਮਦ ਕਰਕੇ ਉਸ ਵਿਚੋਂ ਇਕ ਪਿਸਟਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਮਾੜੀਮੇਘਾ ਅਤੇ ਮਾੜੀ ਕੰਬੋਕੇ ਨੂੰ ਜਾ ਰਹੇ ਸੀ ਤਾਂ ਸੂਚਨਾ ਮਿਲੀ ਕਿ ਪਿੰਡ ਡੱਲ ਦੇ ਸਮਸ਼ਾਨਘਾਟ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ ਤਾਂ ਤੁਰੰਤ ਉਨ੍ਹਾਂ ਇਸ ਦੀ ਸੂਚਨਾ ਬੀ.ਐੱਸ.ਐੱਫ 142 ਵੀਂ ਬਟਾਲੀਅਨ ਦੇ ਕੰਪਨੀ ਕਮਾਂਡਰ ਪ੍ਰਦੀਪ ਕੁਮਾਰ ਨੂੰ ਦਿੱਤੀ ਅਤੇ ਬੀ.ਐੱਸ.ਐੱਫ ਨੂੰ ਨਾਲ ਲੈ ਕੇ ਜਦੋਂ ਦੱਸੀ ਹੋਈ ਜਗ੍ਹਾ ਉਪਰ ਸਰਚ ਕੀਤਾ ਤਾਂ ਉਥੋਂ ਇਕ ਪੈਕੇਟ ਮਿਲਿਆ ਜਿਸ ਵਿਚੋਂ ਇਕ ਪਿਸਟਲ ਸਮੇਤ ਮੈਗਜੀਨ ਖਾਲੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਹਿਰ ’ਚ ਸ਼ਹੀਦਾਂ ਦੇ ਸ਼ਰਤਾਜ ਪੰਜਵੇਂ ਪਾਤਿਸ਼ਾਹ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰ ਖੁਸ਼- ਜਥੇ. ਮੇਘ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।