22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 20-06-2026
ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹਲਕਾ ਇੰਚਾਰਜਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ, ਜਿਸ ਵਿਚ ਪੰਜਾਬ ਭਰ ਦੇ ਹਲਕਾ ਇੰਚਾਰਜਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਪਾਰਟੀ ਦਫ਼ਤਰ ਵਿਖੇ ਯੂਥ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇੇਰੋਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ �ਲਖ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ ਅਤੇ ਤੇਜਿੰਦਰ ਸਿੰਘ ਪ੍ਰਿੰਸ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਅੰਦਰ ਚੱਲ ਰਹੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਰਕਰਾਂ ਨੂੰ ਹੋਰ ਸਰਗਰਮ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਹਿੱਤ ਮੁੱਦਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ, ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ਦੀਆਂ ਮੀਟਿੰਗਾਂ, ਵਰਕਰ ਮਿਲਣੀਆਂ ਅਤੇ ਜਨ ਸੰਪਰਕ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇਗਾ, ਤਾਂ ਜੋ ਪਾਰਟੀ ਦਾ ਸੁਨੇਹਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਸੋਨੂੰ ਸਰਪੰਚ ਕਿਰਤੋਵਾਲ, ਗੁਰਮੁਖ ਸਿੰਘ ਕਿਰਤੋਵਾਲ, ਹਰਜਿੰਦਰ ਸਿੰਘ ਕਾਲਾ ਲੰਬੀ, ਸਰਪੰਚ ਖ਼ਾਨ ਰਜਾਦਾ ਹਾਜ਼ਰ ਸਨ।
ਪਿਛਲੀ ਖ਼ਬਰ ਪਲਾਟ ’ਤੇ ਕਬਜ਼ੇ ਨੂੰ ਲੈ ਕੇ 2 ਧਿਰਾਂ ਹੋਈਆਂ ਆਹਮਣੋ-ਸਾਹਮਣੇ ਅਗਲੀ ਖ਼ਬਰ ਬਖਸ਼ੀਵਾਲਾ ਦੇ ਸਕੂਲ ਦਾ ਨਾਂਅ ਬੀਬੀ ਗੁਲਾਬ ਕੌਰ ਦੇ ਨਾਂਅ ‘ਤੇ ਰੱਖਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।