20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਐੱਸ. ਡੀ. �. ਸੁਰਿੰਦਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 20-06-2026
ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਸੇਵਾ ਮੁਕਤ ਐੱਸ. ਡੀ. �. ਸੁਰਿੰਦਰ ਸਿੰਘ ਸੁਰਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਐੱਸ.ਡੀ.�. ਸੁਰਿੰਦਰ ਸਿੰਘ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਰਾਮ ਸਿੰਘ ਨਾਮਧਾਰੀ, ਗੁਰਿੰਦਰ ਸਿੰਘ ਲਾਡੀ, ਬਿਕਰਮ ਸਿੰਘ ਸੁਹਾਵਾ, ਕੌਂਸਲਰ ਜਸਪ੍ਰੀਤ ਸਿੰਘ, ਯਾਦਵਿੰਦਰ ਸਿੰਘ ਯਾਦੂ ਆਦਿ ਤੋਂ ਇਲਾਵਾ ਹੋਰਨਾਂ ਵਲੋਂ ਐੱਸ.ਡੀ.�.ਸੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸੁਪਰੀਮ ਵਿਲ੍ਹਾ ਦੇ ਮਾਲਕ ਬਰਿੰਦਰਪਾਲ ਸਿੰਘ, ਅਤਿੰਦਰਪਾਲ ਸਿੰਘ ਅਤੇ ਪੁੱਤਰੀ ਜਸਜੋਤ ਕੌਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।
ਪਿਛਲੀ ਖ਼ਬਰ ਪਤੀ ਨੂੰ ਜ਼ਹਿਰੀਲੀ ਦਵਾਈ ਪਿਆ ਕੇ ਮਾਰਨ ’ਤੇ ਪਤਨੀ ਗ੍ਰਿਫ਼ਤਾਰ ਅਗਲੀ ਖ਼ਬਰ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਨੂੰ ਸਦਮਾ, ਪਤਨੀ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।