11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਤਰਨ ਤਾਰਨ ਪੁਲਿਸ ’ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅਜੀਤ ਡੈਸਕ 21-06-2026
ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਕਸਬਾ ਪੱਟੀ ਦੇ ਪਿੰਡ ਸਭਰਾ ਇਲਾਕੇ ਵਿਚ ਪੁਲਿਸ ਤਰਨ ਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚ ਮੁਕਾਬਲੇ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਨੌਜਵਾਨ ਦੇ ਗੱਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਦੂਸਰਾ ਨੌਜਵਾਨ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵਲੋਂ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉਸਦੇ ਫ਼ਰਾਰ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ‘ਤੋਂ ਪੁਲਿਸ ਨੇ ਇਕ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਘਟਨਾ ਸਥਾਨ ‘ਤੇ ਪਹੁੰਚ ਐੱਸ.ਐੱਸ.ਪੀ. ਸੁਰਿੰਦਰ ਸਿੰਘ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ.ਤਰਨ ਤਾਰਨ ਦੀ ਟੀਮ ਅਤੇ ਪੁਲਿਸ ਚੌਂਕੀ ਸਭਰਾ ਦੀ ਟੀਮ ਪਿੰਡ ਸਭਰਾ ਬੰਨ੍ਹ ਦੇ ਨਜ਼ਦੀਕ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੀ ਸੀ ਤਾਂ ਉਸ ਸਮੇਂ ਇਕ ਮੋਟਰਸਾਈਕਲ ‘ਤੇ ਸਵਾਰ 2 ਨੌਜਵਾਨ ਆ ਰਹੇ ਸਨ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਕ ਨੌਜਵਾਨ ਨੇ ਪੁਲਿਸ ਪਾਰਟੀ ‘ਤੇ ਫਾਈਰਿੰਗ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਵੀ ਫਾਈਰਿੰਗ ਕੀਤੀ, ਜਿਸ ਦੌਰਾਨ ਇਕ ਨੌਜਵਾਨ ਜ਼ਖਮੀ ਹੋ ਗਿਆ ਜਦਕਿ ਉਸਦਾ ਸਾਥੀ ਇਸ ਕਾਰਵਾਈ ਦੌਰਾਨ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਪਛਾਣ ਸਿੱਦਕਪ੍ਰੀਤ ਸਿੰਘ ਵਾਸੀ ਕੋਟਬੁੱਢਾ ਵਜੋਂ ਹੋਈ ਹੈ ਜਦਕਿ ਫਰਾਰ ਨੌਜਵਾਨ ਦੀ ਪਛਾਣ ਸੰਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਹ ਦੋਵੇਂ ਨੌਜਵਾਨਾਂ ਵਲੋਂ ਸਭਰਾ ਇਲਾਕੇ ਵਿਚ ਫਾਈਰਿੰਗ ਕੀਤੀ ਗਈ ਸੀ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਥਾਣਾ ਪੱਟੀ ਵਿਖੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਫ਼ਰਾਰ ਨੌਜਵਾਨ ਦੀ ਭਾਲ ਵਿਚ ਪੁਲਿਸ ਟੀਮਾਂ ਜੁਟੀਆਂ ਹੋਈਆਂ ਹਨ, ਜਿਸ ਨੂੰ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ, ਸੀ.ਆਈ.ਏ. ਤਰਨ ਤਾਰਨ ਦੇ ਇੰਚਾਰਜ ਲਖਵਿੰਦਰ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਥਾਣਾ ਵੈਰੋਵਾਲ ਦੇ ਨਵ -ਨਿਯੁਕਤ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨੂੰ ਨੰਬਰਦਾਰ ਤੱਖ਼ਤੂਚੱਕ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਤਰਨ ਤਾਰਨ ਵਿਖੇ ਆਮ ਆਦਮੀ ਪਾਰਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।