11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੁਲਿਸ ਥਾਣਾ ਵੈਰੋਵਾਲ ਦੇ ਨਵ -ਨਿਯੁਕਤ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨੂੰ ਨੰਬਰਦਾਰ ਤੱਖ਼ਤੂਚੱਕ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 21-06-2026
ਖਡੂਰ ਸਾਹਿਬ, 20 ਜੂਨ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਵੈਰੋਵਾਲ ਦੇ ਐੱਸ.ਐੱਚ.�. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਦੀ ਬਦਲੀ ਹੋਣ ਉਪਰੰਤ ਨਵੇਂ ਆਏ ਥਾਣਾ ਮੁਖੀ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਵਲੋਂ ਭੈੜੇ ਅਨੁਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਵਿੱਢੀ ਦੀ ਸਲਾਘਾ ਕਰਦਿਆਂ ਗੁਰਮੁੱਖ ਸਿੰਘ ਤੱਖਤੂਚੱਕ ਤਹਿਸੀਲ ਪ੍ਰਧਾਨ ਪੰਜਾਬੀ ਨੰਬਰਦਾਰ ਯੂਨੀਅਨ ਨੇ ਸਿਰੋਪਾ� ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਨਵ ਨਿਯੁਕਤ ਐਸ.ਐਚ.�. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੁਲਿਸ ਥਾਣਾ ਵੈਰੋਵਾਲ ਅਧੀਨ ਅਉਦੇਂ ਪਿੰਡਾਂ ਵਿਚ ਭੈੜੇ ਅਨੁਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ਉਪਰ ਵੀ ਬਖਸਿਆ ਨਹੀਂ ਜਾਵੇਗਾ• ਇਸ ਲਈ ਚੰਗਾ ਹੋਵੇਗਾ ਕਿ ਭੈੜੇ ਅਨੁਸਰ ਆਪਣੇ ਆਪ ਹੀ ਸੁਧਰ ਜਾਣ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਵਲੋ ਦਿੱਤੇ ਜਾ ਰਹੇ ਮਾਣ ਸਤਿਕਾਰ ਲਈ ਧੰਨਵਾਦ ਕੀਤਾ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਭੈਅ ਦੇ ਪੁਲਿਸ ਥਾਣੇ ਪਹੁੰਚ ਕਿ ਨਸਾ ਵੇਚਣ ਵਾਲਿਆਂ ਦੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ ਪੁਲਿਸ ਪ੍ਰਸਾਸਨ ਤੁਹਾਡੇ ਨਾਲ ਖੜ੍ਹਾ ਹੈ।
ਪਿਛਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਤਰਨ ਤਾਰਨ ਪੁਲਿਸ ’ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।