04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਫੂਡ ਸੇਫਟੀ ਟੀਮ ਤਰਨ ਤਾਰਨ ਵਲੋਂ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ

ਅਜੀਤ ਡੈਸਕ 23-06-2026
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਅਤੇ ਐੱਫ. ਐੱਸ. ਓ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਤਰਨ ਤਾਰਨ ਨੇ ਸਰਹੱਦੀ ਇਲਾਕਿਆਂ ਪਿੰਡ ਦਿਆਲਪੁਰ, ਬਰਵਾਲਾ ਤੇ ਅਮਰਕੋਟ ਵਿਚ ਵੱਖ-ਵੱਖ ਫੂਡ ਆਊਟਲੈਟਾਂ ਦਾ ਨਿਰੀਖਣ ਕੀਤਾ ਅਤੇ ਦੁੱਧ, ਪਨੀਰ ਅਤੇ ਖਜੂਰ ਦੇ 6 ਨਮੂਨੇ ਇਕੱਠੇ ਕੀਤੇ ਗਏ, ਜਿਨ੍ਹਾਂ ਨੂੰ ਖਰੜ ਲੈਬ ਵਿਚ ਭੇਜਿਆ ਗਿਆ। ਸਾਰੇ ਦੁਕਾਨਦਾਰਾਂ ਨੂੰ ਸਫਾਈ ਬਣਾਈ ਰੱਖਣ ਅਤੇ ਮਿਲਾਵਟ ਤੋਂ ਬਚਣ ਦੇ ਨਿਰਦੇਸ਼ ਦਿੱਤੇ ਗਏ ਸਨ, ਤਾਂ ਜੋ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਐੱਫ.ਬੀ.ਓ.ਐੱਸ. ਨੂੰ ਹਦਾਇਤ ਕੀਤੀ ਗਈ ਕਿ ਉਹ ਮਿਆਦ ਪੁੱਗ ਚੁੱਕੀਆਂ ਵਸਤੂਆਂ ਨੂੰ ਵੱਖਰੇ ਕਾਰਲਟਨ ਵਿਚ ਵਾਪਿਸ ਭੇਜ ਦੇਣ। ਮਿਆਦ ਪੁੱਗ ਚੁੱਕੀਆਂ ਵਸਤੂਆਂ ਦਾ ਲੇਬਲ ਲਗਾਉਣ। ਸਾਰੇ ਦੁਕਾਨਦਾਰਾਂ ਨੂੰ ਉਨ੍ਹਾਂ ਦੀ ਸਫਾਈ ਅਤੇ ਰਜਿਸਟ੍ਰੇਸ਼ਨ ਅਤੇ ਲਾਈਸੈਂਸ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਸਨ।
ਪਿਛਲੀ ਖ਼ਬਰ ਪੰਡੋਰੀ ਤਖ਼ਤ ਮੱਲ ਸਕੂਲ ’ਚ ਯੋਗਾ ਦਿਵਸ ਮਨਾਇਆ ਅਗਲੀ ਖ਼ਬਰ ਪੁਰਾਣੀ ਕੈਰੋਂ ਰੋਡ ਵਿਖੇ ਦੁਕਾਨਦਾਰਾਂ ਨੇ ਲੰਗਰ ਤੇ ਛਬੀਲ ਦੀ ਕੀਤੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।