04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਏ. ਐੱਸ. ਆਈ. ਦੀ ਵਰਦੀ ਪਾੜਣ ਵਾਲਾ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 23-06-2026
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)—ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਸ਼ਿਕਾਇਤ ਦੀ ਪੈਰਵੀ ਕਰਨ ਗਏ ਏ.ਐੱਸ.ਆਈ. ਨਾਲ ਗਾਲੀ ਗਲੋਚ ਕਰਨ ਅਤੇ ਉਸਦੀ ਵਰਦੀ ਪਾੜਣ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਏ.ਐੱਸ.ਆਈ. ਪਿਆਰਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੂੰ 112 ਹੈਲਪ ਲਾਈਨ ’ਤੇ ਜੋਤੀ ਪਤਨੀ ਗੁਰਭੇਜ ਸਿੰਘ ਵਾਸੀ ਖਡੂਰ ਸਾਹਿਬ ਨਾਲ ਗਾਲੀ ਗਲੋਚ ਕਰਨ ਅਤੇ ਲੜਾਈ ਝਗੜਾ ਕਰਨ ਸੰਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ ਅਤੇ ਉਹ ਜਦੋਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤਾਂ ਬਲਦੇਵ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਖਡੂਰ ਸਾਹਿਬ ਨੇ ਲਲਕਾਰਾ ਮਾਰ ਕੇ ਉਨ੍ਹਾਂ ਨੂੰ ਗੰਦੀਆਂ ਗਾਲ੍ਹਾ ਕੱਢੀਆ ਅਤੇ ਗਲਤ ਸ਼ਬਦਾਵਲੀ ਬੋਲਣ ਤੋਂ ਇਲਾਵਾ ਉਸ ਦੀ ਵਰਦੀ ਪਾੜ ਦਿੱਤੀ ਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ ਹੈ। ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਪ੍ਰਾਈਵੇਟ ਸਕੂਲਾਂ ਲਈ ਫ਼ੀਸ ਵਾਧੇ ਦੀ ਹੱਦ ਘਟਾਉਣ ਦਾ ਫ਼ੈਸਲਾ ਸਿੱਖਿਆ ਖੇਤਰ ਲਈ ਹੋਵੇਗਾ ਘਾਤਕ-ਡਾ. ਸੰਜੀਵ ਕੁਮਾਰ ਸੈਣੀ ਅਗਲੀ ਖ਼ਬਰ ਇੰਗਲੈਡ ਤੋਂ ਪਰਤੇ ਗਿਆਨੀ ਗੁਰਜੰਟ ਸਿੰਘ ਬੈਂਕਾ ਦਾ ਜਥਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।