02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸੁਸਾਇਟੀ ਵਲੋਂ ਬਾਬਾ ਬਿਧੀ ਚੰਦ ਜੀ ਦੇ ਅਸਥਾਨ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਆਰੰਭ

ਅਜੀਤ ਡੈਸਕ 24-06-2026
ਪੱਟੀ, 23 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-‘ਸਾਡਾ ਇਹ ਸੁਪਨਾ ਸਾਕਾਰ ਹੋਵੇ, ਹਰ ਬੱਚੇ ਦੇ ਸਿਰ ਦਸਤਾਰ ਹੋਵੇ’ ਸੋਚ ਲੈ ਕੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ 7 ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਸਾਹਿਬ ਦੇ ਜਥੇਦਾਰ ਅਤੇ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਲਗਾਇਆ ਜਾ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੈਂਪ ਸੰਚਾਲਕ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਦਸਤਾਰ ਕੋਚ ਭਾਈ ਹਰਪ੍ਰੀਤ ਸਿੰਘ ਪੱਟੀ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਂਪ 22 ਜੂਨ ਤੋਂ ਆਰੰਭ ਹੋ ਚੁੱਕਾ ਹੈ ਅਤੇ 27 ਤਰੀਕ ਨੂੰ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਬੱਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਅਤੇ ਗੁਰ ਇਤਿਹਾਸ ਦੇ ਵਿਚੋਂ ਕਿਸੇ ਇਕ ਪਹਿਰੇ ਦੇ ਲਈ ਲਿਖਣ ਵਾਸਤੇ ਕਿਹਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਇਹ ਵੀ ਕਿਹਾ ਕਿ ਕੈਂਪ ਦੀ ਸਮਾਪਤੀ ਤੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਹਾਜ਼ਰੀ ਭਰਨਗੇ ਅਤੇ ਬੱਚਿਆਂ ਨਾਲ ਗੁਰਬਾਣੀ ਗੁਰ ਇਤਿਹਾਸ ਬਾਬਤ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਨਿੰਦਰਪਾਲ ਸਿੰਘ ਮਖੂ, ਗੁਰਸ਼ਰਨ ਸਿੰਘ ਪੱਟੀ, ਹਰਮਨਦੀਪ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਵੀਰਮ ਵੱਲੋਂ ਸਮੇਂ ਸਮੇਂ ’ਤੇ ਪਹੁੰਚ ਕੇ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਦਸਤਾਰਾਂ ਸਜਾਉਣ ਦੇ ਸਟਾਈਲ, ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੈਂਡੀ, ਭਾਈ ਦਿਲਬਾਗ ਸਿੰਘ ਡੱਲ, ਭਾਈ ਗੁਰਮੀਤ ਸਿੰਘ ਮਾਲੂਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਠਿੰਡਾ ’ਚ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ’ਤੇ ਪੈਟਰੋਲ ਬੰਬ ਨਾਲ ਹਮਲਾ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਐੱਸ. ਡੀ. ਐੱਮ. ਡਾ. ਕਰਨਵੀਰ ਸਿੰਘ ਨੇ ਐੱਸ. ਆਈ. ਆਰ ਸੰਬੰਧੀ ਬੀ. ਐੱਲ. ਓ. ਕਿੱਟਾਂ ਤੇ ਗਣਨਾ ਫਾਰਮ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।