03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 24-06-2026
ਤਰਨ ਤਾਰਨ, 23 ਜੂਨ (ਇਕਬਾਲ ਸਿੰਘ ਸੋਢੀ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਪਲਮੀਤ ਸਿੰਘ ਡੇਅਰੀ ਵਿਕਾਸ ਅਫ਼ਸਰ ਦੀ ਅਗਵਾਈ ਹੇਠ ਵਾਰਡ ਨੰ. 10 ਮੁਹੱਲਾ ਮੁਰਾਦਪੁਰ ਤਰਨਤਾਰਨ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਦੁੱਧ ਦੇ 20 ਸੈਂਪਲ ਚੈਕ ਕੀਤੇ ਗਏ, ਜਿਨ੍ਹਾਂ ਵਿਚੋਂ 2 ਸੈਂਪਲਾਂ ਵਿੱਚ ਵਾਧੂ ਪਾਣੀ ਪਾਇਆ ਗਿਆ। ਬਾਕੀ ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਮੌਕੇ ਬਲਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਅਤੇ ਸਾਹਿਬ ਸਿੰਘ ਕੌਂਸਲਰ ਵਾਰਡ ਨੰ. 10 ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਬਲਰਾਜ ਸਿੰਘ ਬੌਬੀ ਉਧੋਕੇ ਪੰਜਾਬ ਕਾਂਗਰਸ (ਯੂਥ) ਦੇ ਸੂਬਾ ਸਕੱਤਰ ਨਿਯੁਕਤ ਅਗਲੀ ਖ਼ਬਰ ਮਜੀਠੀਆ ਨੇ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਦੀ ਸਰਕਾਰ ਵਲੋਂ ਕਰਵਾਈ ਫੋਰੈਂਸਿਕ ਜਾਂਚ ਰਿਪੋਰਟ ’ਤੇ ਉਠਾਏ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।