15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹਰਬੀਰ ਸਿੰਘ ਧਾਰੀਵਾਲ ਨੂੰ ਲਗਾਇਆ ਬਾਬਾ ਬਕਾਲਾ ਦਾ ਕੁਆਰਡੀਨੇਟਰ

ਅਜੀਤ ਡੈਸਕ 26-06-2026
ਪੱਟੀ, 25 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂ ਹਰਬੀਰ ਸਿੰਘ ਧਾਰੀਵਾਲ ਨੂੰ ਹਲਕਾ ਬਾਬਾ ਬਕਾਲਾ ਤੋਂ ਕੁਆਰਡੀਨੇਟਰ ਲਗਾਇਆ ਗਿਆ ਹੈ। ਇਸ ਮੌਕੇ ਪੱਟੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਹਰਬੀਰ ਸਿੰਘ ਧਾਰੀਵਾਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਰਿਵਾਰ ਵਲੋਂ ਪੱਟੀ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ ਵਿਚ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਸੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਾਬਾ ਬਕਾਲਾ ਤੋਂ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਅਤੇ ਲੋਕਾਂ ਦੀ ਸੇਵਾ ਦਾ ਮੌਕਾ ਦਿੱਤਾ ਗਿਆ ਹੈ। ਇਸ ਮੌਕੇ ਨੌਜਵਾਨ ਆਗੂ ਹਰਬੀਰ ਸਿੰਘ ਧਾਰੀਵਾਲ ਨੇ ਦੱਸਿਆ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਂਗਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਧਾਰੀਵਾਲ, ਬਾਬਾ ਬਕਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਜਲਾਲਉਸਮਾ ਨੇ ਹਰਬੀਰ ਸਿੰਘ ਧਾਰੀਵਾਲ ਦੇ ਕੁਆਰਡੀਨੇਟ ਲੱਗਣ ’ਤੇ ਸਵਾਗਤ ਕੀਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਬਿਨ੍ਹਾਂ ਭੇਦ ਭਾਵ ਰਜਿਸਟੇ੍ਸ਼ਨ ਕੀਤੀ ਜਾ ਰਹੀ- ਸੰਦੀਪ ਕੁਮਾਰ ਸੰਨੀ ਅਗਲੀ ਖ਼ਬਰ ਤਖ਼ਤਾਂ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ– ਪੰਚ ਪ੍ਰਧਾਨੀ ਜਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।