15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਾਬਾ ਭਾਈ ਝਾੜੂ ਸਾਹਿਬ ਜੀ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਮਨਾਇਆ

ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)-ਇਤਿਹਾਸਕ ਨਗਰ ਸੁਰ ਸਿੰਘ ਵਿਖੇ ਮਹਾਨ ਪਰਉਪਕਾਰੀ ਨਾਮ ਬਾਣੀ ਦੇ ਰਸੀਏ ਤੇ ਸੇਵਾ ਦੇ ਪੁੰਜ ਬਾਬਾ ਭਾਈ ਝਾੜੂ ਸਾਹਿਬ ਯਾਦ ਵਿਚ ਸਲਾਨਾ ਜੋੜ ਮੇਲਾ ਪੂਰਨ ਗੁਰਮਰਿਆਦਾ ਅਨੁਸਾਰ ਮਨਾਇਆ ਗਿਆ। ਇਸ ਮੌਕੇ ਸਵੇਰੇ 10 ਵਜੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ, ਭੋਗ ਉਪਰੰਤ ਸੰਪਰਦਾਇ ਦਲ ਬਾਬਾ ਬਿਧੀ ਚੰਦ ਹਜ਼ੂਰੀ ਰਾਗੀ ਜਥੇ ਭਾਈ ਜੰਗ ਬਹਾਦਰ ਸਿੰਘ ਦੇ ਵਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ। ਬਾਬਾ ਚਰਨਜੀਤ ਸਿੰਘ ਵਲੋਂ ਜਥੇ ਸਮੇਤ ਹਾਜ਼ਰੀ ਭਰੀ ਗਈ। ਕਥਾਵਾਚਕ ਭਾਈ ਹਰਪ੍ਰੀਤ ਸਿੰਘ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕਥਾ ਕੀਤੀ ਗਈ। ਭਾਈ ਅਮਰਜੀਤ ਸਿੰਘ ਕਥਾਵਾਚਕ ਵਲੋਂ ਵੀ ਕਥਾ ਕੀਤੀ ਗਈ। ਉਪਰੰਤ ਇੰਟਰਨੈਸ਼ਨਲ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਵਲੋਂ ਮਹਾਰਾਜਾ ਰਣਜੀਤ ਸਿੰਘ ਇਤਿਹਾਸ ਵਿਚੋਂ ਸ਼ਾਮ ਸਿੰਘ ਅਟਾਰੀ ਦੀ ਕੁਰਬਾਨੀ ਭਰੀ ਜੀਵਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਦੁਆਬੇ ਦੇ ਇੰਟਰਨੈਸ਼ਨਲ ਢਾਡੀ ਜਥੇ ਭਾਈ ਮੇਜਰ ਸਿੰਘ ਸੁਲਤਾਨਪੁਰ ਲੋਧੀ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਜੱਸ ਸੁਣਾ ਕੇ ਨਿਹਾਲ ਕੀਤਾ। ਸਾਰਾ ਦਿਨ ਗੁਰੂ ਕਾ ਅਟੁੱਟ ਲੰਗਰ ਚੱਲਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਚੱਲਦੀਆਂ ਰਹੀਆਂ। ਜਿਥੇ ਮੇਲੇ ਵਿਚ ਸੰਤ ਮਹਾਪੁਰਖਾਂ ਨੇ ਹਾਜ਼ਰੀ ਭਰੀ, ਉਥੇ ਰਾਜਨੀਤਿਕ ਸਿਆਸੀ ਆਗੂਆਂ ਵੀ ਹਾਜ਼ਰੀ ਭਰੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਮਨਦੀਪ ਸਿੰਘ ਨਾਰਲੀ, ਸਾਬਕਾ ਹਲਕਾ ਵਧਾਇਕ ਸੁਖਪਾਲ ਸਿੰਘ ਭੁੱਲਰ, ਗੁਰਪਾਲ ਸਿੰਘ ਐਸ.ਡੀ.ਓ., ਸਰਪੰਚ ਦਿਲਬਾਗ ਸਿੰਘ, ਰਾਜਬੀਰ ਸਿੰਘ, ਰਾਣਾ ਰਣਬੀਰ ਸਿੰਘ ਮੈਂਬਰ ਬਲਾਕ ਸੰਮਤੀ, ਮੋਹਨ ਸਿੰਘ ਸਾਈਂ, ਜਥੇਦਾਰ ਬੂਟਾ ਸਿੰਘ, ਸੇਵਾ ਸਿੰਘ ਸਾਬਕਾ ਪ੍ਰਧਾਨ ਸੁਸਾਇਟੀ, ਸੁਖਦੇਵ ਸਿੰਘ ਢਿੱਲੋਂ, ਜਥੇਦਾਰ ਜੋਗਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਰਸ਼ਪਾਲ ਸਿੰਘ ਸ਼ੇਰਾ, ਗੁਰਦੇਵ ਸਿੰਘ ਸਾਬਕਾ ਸਰਪੰਚ ਰੱਖ ਕੋਟਲੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਤਵਿੰਦਰ ਸਿੰਘ ਬਿੱਟੂ, ਮਨਜਿੰਦਰ ਸਿੰਘ ਹੀਰਾ, ਰਣਜੀਤ ਸਿੰਘ, ਗੁਰਸੇਵਕ ਸਿੰਘ, ਜਗਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਮਿਸਤਰੀ ਮੰਗਾ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਠੇਕੇਦਾਰ ਬਲਜੀਤ ਸਿੰਘ, ਜੋ ਕਿ ਮੇਲੇ ਵਿਚ ਹਾਜ਼ਰੀ ਭਰਨ ਵਾਲੀ ਸੰਗਤਾਂ ਅਤੇ ਸੇਵਾਦਾਰਾਂ ਦਾ ਜੋ ਪਰਸੋਂ ਰੋਜ ਤੋਂ ਗੁਰੂ ਘਰ ਦੀ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦਾ ਧੰਨਵਾਦ ਕੀਤਾ। ਇਨ੍ਹਾਂ ਸਮਾਗਮਾਂ ਦੌਰਾਨ ਸਟੇਜ ਦੀ ਸੇਵਾ ਅਮਰਜੀਤ ਸਿੰਘ ਅਤੇ ਗੁਰੂ ਕੇ ਵਜ਼ੀਰ ਗੁਰਮੀਤ ਸਿੰਘ ਨੇ ਨਿਭਾਈ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਨੇ ਯੂਥ ਕਾਂਗਰਸ ਹਲਕਾ ਤਰਨ ਤਾਰਨ ਦਾ ਪ੍ਧਾਨ ਬਣਨ ’ਤੇ ਗੁਰਜੰਟ ਸਿੰਘ ਕਸੇਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।