15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਆਰੰਭ

ਅਜੀਤ ਡੈਸਕ 28-06-2026
ਪੱਟੀ, 27 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ ) ਪਿੰਡ ਚੂਸਲੇਵੜ ਵਿਖੇ ਸੁਸ਼ੋਭਿਤ ਗੁਰਦੁਆਰਾ ਬਾਬਾ ਚਰਨਦਾਸ ਜੀ ਵਿਖੇ ਬਾਬਾ ਚਰਨਦਾਸ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅੱਜ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਆਰੰਭ ਹੋ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਲੋਕਲ ਕਮੇਟੀ ਦੇ ਪ੍ਰਧਾਨ ਥਾਣੇਦਾਰ ਜੋਗਾ ਸਿੰਘ, ਮੁੱਖ ਸੇਵਾਦਾਰ ਗਿਆਨੀ ਸਰੂਪ ਸਿੰਘ, ਸਮੂਹ ਕਮੇਟੀ ਮੈਂਬਰਾਂ ਅਤੇ ਪਿੰਡ ਨਿਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋੜ ਮੇਲੇ ਨੂੰ ਸਮਰਪਿਤ ਸੰਗਤ ਵਲੋਂ 27 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 29 ਜੂਨ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਬਲਦੇਵ ਸਿੰਘ ਦਿੱਲੀ ਵਾਲੇ, ਭਾਈ ਝਿਰਮਲ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਤਰਸੇਮ ਸਿੰਘ, ਭਾਈ ਹਰਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਮਨ ਸਿੰਘ ਮਾਨਾਂਵਾਲਾ, ਭਾਈ ਹਰਮਨ ਸਿੰਘ ਤੁੜ, ਭਾਈ ਕਮਲਜੀਤ ਸਿੰਘ ਯਾਦਪੁਰੀ, ਭਾਈ ਸੰਦੀਪ ਸਿੰਘ ਮਹਿਮਾ, ਭਾਈ ਜਸਵੰਤ ਸਿੰਘ ਚੂਸਲੇਵੜ, ਭਾਈ ਚੰਨ ਸਿੰਘ ਧਾਰੀਵਾਲ, ਭਾਈ ਮੁਖਤਿਆਰ ਸਿੰਘ ਸੰਗਵਾ ਅਤੇ ਭਾਈ ਸ਼ਮਸ਼ੇਰ ਸਿੰਘ ਮੰਡ ਆਪਣੇ ਜਥਿਆਂ ਸਮੇਤ ਗੁਰਬਾਣੀ ਕੀਰਤਨ, ਗੁਰ ਇਤਿਹਾਸ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਜੋੜ ਮੇਲੇ ਦੌਰਾਨ ਗੁਰਦੁਆਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਅਤੇ ਬਾਬਾ ਨੰਦ ਸਿੰਘ ਭੰਗੜ ਦੇ ਜਾਨਸ਼ੀਨ ਬਾਬਾ ਜੁਗਰਾਜ ਸਿੰਘ ਤਿੰਨੇ ਦਿਨ ਸੰਗਤਾਂ ਨੂੰ ਦਰਸ਼ਨ ਦੇਣਗੇ ਅਤੇ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਧਾਰਮਿਕ ਦੀਵਾਨਾਂ ਦੀ ਸਮਾਪਤੀ ਉਪਰੰਤ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਵਿਚਕਾਰ ਦਿਲ ਖਿੱਚਵੇਂ ਕਬੱਡੀ ਮੁਕਾਬਲੇ ਵੀ ਕਰਵਾਏ ਜਾਣਗੇ। ਗੁਰੂ ਕੇ ਅਤੁੱਟ ਲੰਗਰ ਤਿੰਨੇ ਦਿਨ ਵਰਤਣਗੇ
ਪਿਛਲੀ ਖ਼ਬਰ ਜੇਕਰ ਜਲਦ ਪੈਨਸ਼ਨਾਂ ਜਾਰੀ ਨਾ ਹੋਈਆਂ ਤਾਂ ਵਿੱਢਾਂਗੇ ਤਿੱਖਾ ਸੰਘਰਸ਼-ਕਾਜੀਕੋਟ ਅਗਲੀ ਖ਼ਬਰ ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਖੇੜਾ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸਿਲਵਰ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।