15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲ ਅਕੈਡਮੀ ਢੋਟੀਆਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ

ਅਜੀਤ ਡੈਸਕ 28-06-2026
ਨੌਸ਼ਹਿਰਾ ਪੰਨੂੰਆਂ, 27 ਜੂਨ (ਦੀਪਕ ਮੈਣੀ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਢੋਟੀਆਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਸਕੂਲ ਦੇ ਮੈਦਾਨ ਵਿਚ ਨਸ਼ਾ ਮੁਕਤੀ ਦੀ ਵਿਸ਼ਾਲ ਮਨੁੱਖੀ ਬਣਤਰ ਤਿਆਰ ਕਰਕੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਇਹ ਉਪਰਾਲਾ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਦੇਸ਼ ਭਰ ਵਿਚ ਸਥਿਤ ਅਕਾਲ ਅਕੈਡਮੀਆਂ ਵਿਚ ਇੱਕੋ ਸਮੇਂ ਚਲਾਈ ਗਈ ਵਿਸ਼ਵ ਰਿਕਾਰਡ ਮੁਹਿੰਮ ਦਾ ਹਿੱਸਾ ਸੀ। ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਸਮਾਜ ਨੂੰ ਪ੍ਰੇਰਿਤ ਕਰਨਾ ਹੈ। ਇਸ ਵਿਲੱਖਣ ਮਨੁੱਖੀ ਬਣਤਰ ਨੂੰ ਵਰਲਡ ਬੁੱਕ ਆਫ ਰਿਕਾਰਡਜ਼, ਲੰਡਨ ਵਿਚ ਦਰਜ ਕਰਵਾਉਣ ਲਈ ਵੀ ਭੇਜਿਆ ਜਾਵੇਗਾ। ਸਵੇਰੇ 8 ਵਜੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ, ਜੋਸ਼ ਅਤੇ ਏਕਤਾ ਨਾਲ ਮਨੁੱਖੀ ਬਣਤਰ ਤਿਆਰ ਕਰਕੇ ਨਸ਼ਿਆਂ ਵਿਰੁੱਧ ਆਪਣਾ ਦ੍ਰਿੜ੍ਹ ਸੰਕਲਪ ਪ੍ਰਗਟਾਇਆ। ਇਸ ਗਤੀਵਿਧੀ ਨੇ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਜਾਗਰੂਕਤਾ ਅਤੇ ਮੁੱਲ-ਅਧਾਰਿਤ ਸਿੱਖਿਆ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੇ ਸਿਰਫ਼ ਇਕ ਮਨੁੱਖੀ ਸੰਦੇਸ਼ ਨਹੀਂ ਬਣਾਇਆ, ਸਗੋਂ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਦਾ ਸੰਕਲਪ ਵੀ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿਚ ਸਮਾਜ ਪ੍ਰਤੀ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਹੀ ਜੀਵਨ ਮੁੱਲਾਂ ਨਾਲ ਵੀ ਜੋੜਦੇ ਹਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਦੀਆਂ ਬਾਰ੍ਹਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਸਨਮਾ... ਅਗਲੀ ਖ਼ਬਰ ਸਿਹਤ ਵਿਭਾਗ ਨੇ ਕੱਢੀ ਪਲਸ ਪੋਲੀਓ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।