15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲ ਅਕੈਡਮੀ ਦੀਆਂ ਬਾਰ੍ਹਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 28-06-2026
ਖਡੂਰ ਸਾਹਿਬ, 27 ਜੂਨ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸੱਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦੀਆਂ ਬਾਰ੍ਹਵੀਂ ਜਮਾਤ ਕਮਰਸ ਦੀਆਂ ਦੋ ਵਿਦਿਆਰਥਣਾਂ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖਹਿਰਾ ਪੈਲੇਸ ਤਰਨ ਤਾਰਨ ਵਿਖੇ ਸਨਮਾਨਿਤ ਕੀਤਾ ਗਿਆ, ਜਿਸ ਵਿਚ ਸੀਰਤਪ੍ਰੀਤ ਕੌਰ ਨੇ 92.6 ਫ਼ਸਦੀ ਅਤੇ ਸੁਖਮਨਦੀਪ ਕੌਰ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋਵਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀ ਹੀ ਪੰਜਾਬ ਦੇ ਉਜਵਲ ਭਵਿੱਖ ਦੀ ਨੀਂਹ ਹਨ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੇ ਹਨ। ਸਕੂਲ ਦੇ ਪ੍ਰਿੰਸੀਪਲ ਨਵਨੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਇਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਸਾਬਕਾ ਵਿਧਾਇਕ ਭਲਾਈਪੁਰ ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।