15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਹਿਕਾਰੀ ਖੰਡ ਮਿੱਲ ਸ਼ੇਰੋਂ ਵਿਚ ਪੱਕਾ ਮੋਰਚਾ 38 ਵੇਂ ਦਿਨ ’ਚ ਸ਼ਾਮਿਲ

ਅਜੀਤ ਡੈਸਕ 28-06-2026
ਤਰਨ ਤਾਰਨ, 27 ਜੂਨ (ਪਰਮਜੀਤ ਜੋਸ਼ੀ)– ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾਂ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸ਼ੇਰੋ ਦੀ ਮਾਲਕੀ ਬਦਲਣ ਵਿਰੁੱਧ ਲੱਗਿਆ ਪੱਕਾ ਮੋਰਚਾ ਅੱਜ 38 ਦਿਨ ਵੀ ਜਾਰੀ ਰਿਹਾ । ਅੱਜ ਕਿਸਾਨ ਆਗੂਆਂ ਨੇ ਬੋਲਦਿਆਂ ਹੋਇਆਂ ਕਿਹਾ ਕਿ ਕੱਲ ਜਦੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਸੋਦੀਆ ਖਹਿਰਾ ਪੈਲਸ ਸ਼ੇਰੋ ਵਿਖੇ ਆਏ ਸਨ, ਉਦੋਂ ਕਿਸਾਨਾਂ ਵਲੋਂ ਉਹਨਾਂ ਨੂੰ ਮਿਲਣ ਲਈ ਪ੍ਰਸ਼ਾਸਨ ਰਾਹੀਂ ਪਹੁੰਚ ਕੀਤੀ ਸੀ ਪਰ ਪ੍ਰਸ਼ਾਸਨ ਵਲੋਂ ਵਾਅਦਾ ਖਿਲਾਫੀ ਕੀਤੀ ਗਈ ਅਤੇ ਕਿਸਾਨਾਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਨਾ ਮਿਲਿਆ। ਜਦੋਂ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਕਰਨ ਵਾਸਤੇ ਜਾ ਰਹੇ ਸਨ ਤਾਂ ਪੁਲਿਸ ਨੇ ਕਿਸਾਨਾਂ ਦੀ ਰਸਤੇ ਵਿਚ ਧੱਕਾ-ਮੁੱਕੀ ਕੀਤੀ ਤਾਂ ਕਿਸਾਨਾਂ ਵਲੋਂ ਹਰਜੋਤ ਬੈਂਸ ਦਾ ਪੁਤਲਾ ਫੂਕਿਆ ਗਿਆ। ਅੱਜ ਦੀ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੀ ਇਸ ਤਾਨਾਸ਼ਾਹੀ ਭਰੇ ਰਵਈਏ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਸ ਤਰ੍ਹਾਂ ਕਿਸਾਨਾਂ ਦੀ ਧੱਕਾ-ਮੁੱਕੀ ਕੀਤੀ ਉਸ ਤੋਂ ਸਾਫ ਜਾਹਰ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਪਣੀ ਗੱਲਬਾਤ ਕਰਨ ਤੋਂ ਰੋਕ ਰਹੀ ਹੈ. ਜੋ ਕਿ ਸਰਾਸਰ ਧੱਕੇਸ਼ਾਹੀ ਤੇ ਗੈਰ ਕਾਨੂੰਨੀ ਹੈ। ਕਿਸਾਨ ਸਿਰਫ ਸਰਕਾਰ ਨੂੰ ਇਹੀ ਦੱਸਣਾ ਚਾਹੁੰਦੇ ਸਨ ਕਿ ਇਹ ਖੰਡ ਮਿਲ ਵਿਚ ਕਿਸਾਨਾਂ ਦੇ 60 ਫੀਸਦੀ ਸ਼ੇਅਰ ਹੈ। ਇਸ ਕਰਕੇ ਨਵੰਬਰ 2025 ਵਿਚ ਪੰਜਾਬ ਸਰਕਾਰ ਵਲੋਂ ਜੋ ਇਸਦੀ ਮਾਲਕੀ ਬਦਲਣ ਦਾ ਨੋਟੀਫਿਕੇਸ਼ਨ ਕੀਤਾ ਗਿਆ ਉਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਸਹਿਕਾਰੀ ਖੰਡ ਮਿੱਲ ਮੁੜ ਤੋਂ ਚਾਲੂ ਕੀਤੀ ਜਾਣੀ ਚਾਹੀਦੀ ਹੈ ।ਇਸ ਮੌਕੇ ਬੋਲਦਿਆਂ ਹੋਇਆਂ ਦਲਜੀਤ ਸਿੰਘ ਦਿਆਲਪੁਰ ,ਮਨਜੀਤ ਸਿੰਘ ਬੱਗੂ, ਮਹਾਂਵੀਰ ਸਿੰਘ ਗਿੱਲ, ਨਛੱਤਰ ਸਿੰਘ ਪੰਨੂ ,ਤਰਸੇਮ ਸਿੰਘ ਲੁਹਾਰ, ਇੰਦਰਜੀਤ ਸਿੰਘ ਮਰਹਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਬਿਲਕੁਲ ਕੇਂਦਰੀ ਹਾਕਮਾਂ ਦੀ ਤਰਜ ਤੇ ਲੋਕਾਂ ਦੀ ਜੁਬਾਨਬੰਦੀ ਕਰਨ ’ਤੇ ਤੁਲੀ ਹੋਈ ਹੈ ਜੋ ਸੰਵਿਧਾਨ ਦੁਆਰਾ ਲੋਕਾਂ ਨੂੰ ਮਿਲੇ ਹੱਕਾਂ ਦੇ ਬਿਲਕੁਲ ਉਲਟ ਹੈ । ਨੇਤਾਵਾਂ ਨੇ ਚਿਤਾਵਨੀ ਦਿੱਤੀ ਤੇ ਜੇਕਰ ਪੰਜਾਬ ਸਰਕਾਰ ਨੇ ਆਪਣੀ ਆਵਾਜ਼ ਉਠਾ ਰਹੇ ਲੋਕਾਂ ਨੂੰ ਇਸ ਤਰਾਂ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਬਹੁਤ ਤਿੱਖੇ ਸੰਘਰਸ਼ ਕੀਤੇ ਜਾਣਗੇ। ਮੋਰਚੇ ਦੇ ਆਗੂ ਅਗਲੇ ਦਿਨਾਂ ਵਿਚ ਮੀਟਿੰਗ ਕਰਕੇ ਇਸ ਸਬੰਧੀ ਕੋਈ ਸਖ਼ਤ ਪ੍ਰੋਗਰਾਮ ਉਲੀਕਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਦਿਆਲ ਸਿੰਘ ਵਰਨਾਲਾ, ਰੇਸ਼ਮ ਸਿੰਘ ਫੇਲੋਕੇ, ਬਲਦੇਵ ਸਿੰਘ ਅਹਮਦਪੁਰ ,ਪ੍ਰਗਟ ਸਿੰਘ ਤੁੜ, ਮਾਹਿਪਾਲ ਸਿੰਘ ਠੱਟੀਆਂ, ਅੰਮ੍ਰਿਤਪਾਲ ਸਿੰਘ ਚੌਧਰੀਵਾਲਾ, ਗੁਰਵਿੰਦਰ ਸਿੰਘ ਠੱਠੀਆਂ ਮਹੰਤਾਂ, ਸੁਮਸ਼ੇਰ ਸਿੰਘ, ਦਲੀਪ ਸਿੰਘ ਦੋਧੇ, ਹਰਚੰਦ ਸਿੰਘ , ਸੁਲੱਖਣ ਸਿੰਘ ਤੁੜ, ਗੁਰਮੀਤ ਸਿੰਘ ਬੀਕੇਯੂ ਉਗਰਾਹਾਂ, ਲਖਵਿੰਦਰ ਸਿੰਘ ਮੰਨਣ, ਸੁਖਬਾਜ ਸਿੰਘ ਸਿੱਧੂ, ਖਜਾਨ ਸਿੰਘ ਸਰਪੰਚ, ਨਾਜਰ ਸਿੰਘ ਸਰਹਾਲੀ, ਦਵਿੰਦਰ ਸਿੰਘ ਸ਼ੇਰੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਾਰਡ ਨੰਬਰ-22 ’ਚ ਬੀ.ਐੱਲ.ਓ. ਵਲੋਂ ਘਰ-ਘਰ ਜਾ ਕੇ ਫਾਰਮ ਭਰੇ ਅਗਲੀ ਖ਼ਬਰ ਧੰਨ ਧੰਨ ਬਾਬਾ ਕਾਲਾ ਮਾਹਰ ਦਾ ਸਾਲਾਨਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।