17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪ੍ਰਤਾਪ ਸਿੰਘ ਕੈਰੋਂਵਾਲ ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 29-06-2026

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)- ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਰਹੇ ਪ੍ਰਤਾਪ ਸਿੰਘ ਕੈਰੋਂਵਾਲ ਨੂੰ ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪ੍ਰਤਾਪ ਸਿੰਘ ਕੈਰੋਂਵਾਲ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੀ ਪ੍ਰਤਾਪ ਕੈਰੋਂਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਆਪਣੇ ਮਿਹਨਤੀ, ਇਮਾਨਦਾਰ ਤੇ ਸਮਰਪਿਤ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਆਈ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸੂਬੇ ਭਰ ਵਿਚ ਹੋਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ ਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪ੍ਰਤਾਪ ਸਿੰਘ ਕੈਰੋਂਵਾਲ ਨੇ ਪਾਰਟੀ ਹਾਈਕਮਾਂਡ, ਪੰਜਾਬ ਕਾਂਗਰਸ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਵਿਸ਼ਵਾਸ ’ਤੇ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ, ਗੁਰਨਾਮ ਸਿੰਘ ਡੀਪੂ ਹੋਲਡਰ, ਕੇਵਲ ਸਿੰਘ ਮੈਂਬਰ, ਲਖਬੀਰ ਸਿੰਘ ਸਾਬਕਾ ਸਰਪੰਚ, ਗੁਰਸੇਵਕ ਸਿੰਘ, ਬਲਜਿੰਦਰ ਸਿੰਘ ਮੈਂਬਰ, ਪ੍ਰਤਾਪ ਸਿੰਘ ਮੈਂਬਰ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ ਮੀਤਾ, ਹਰਭਜਨ ਸਿੰਘ, ਕਸ਼ਮੀਰ ਸਿੰਘ, ਗੁਰਵਿੰਦਰ ਸਿੰਘ ਬੌਬੀ ਤਖ਼ਤੁਚੱਕ ਤੇ ਜਸ਼ਨ ਪੰਡੋਰੀ ਸਿੱਧਵਾਂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਹਲਕਾ ਦਾਖਾ ’ਚ ਰੋਜ਼ੀ ਬਰਕੰਦੀ ਵਲੋਂ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਪਹਿਲੀ ਨੂੰ ਸ਼੍ਰੋ.ਅ. ਦਲ (ਬ) ਮਹਿਲਾ ਆਗੂ ਚਰਨਜੀਤ... ਅਗਲੀ ਖ਼ਬਰ ਇਨਸਾਫ਼ ਦੀ ਆਵਾਜ਼ ਜਥੇਬੰਦੀ ਨੇ ਭੁਗਤਾਨ ਨੂੰ ਤੇਜ਼ ਤੇ ਸਰਲ ਬਣਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।